ਨਵੀਂ ਦਿੱਲੀ, 15 ਜੁਲਾਈ
ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਦਾ ਲੱਦਾਖ ਦੌਰਾ ‘ਪੂਰੀ ਤਰ੍ਹਾਂ ਨਾਲ ਧਾਰਮਿਕ’ ਹੈ ਅਤੇ ਇਸ ’ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉੱਚ ਸਰਕਾਰੀ ਅਧਿਕਾਰੀ ਨੇ ਅੱਜ ਇਹ ਦਾਅਵਾ ਕੀਤਾ। ਦਲਾਈਲਾਮਾ ਸ਼ੁੱਕਰਵਾਰ ਨੂੰ ਚੀਨ ਦੀ ਸਰਹੱਦ ਨਾਲ ਲੱਗਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪਹੁੰਚਣਗੇ ਅਤੇ ਕਰੀਬ ਮਹੀਨੇ ਤੱਕ ਉੱਥੇ ਰਹਿਣਗੇ। ਅਧਿਕਾਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਦਲਾਈਲਾਮਾ ਸਰਹੱਦੀ ਖੇਤਰ ਦਾ ਦੌਰਾ ਕਰ ਰਹੇ ਹਨ ਕਿਉਂਕਿ ਉਹ ਪਹਿਲਾਂ ਵੀ ਕਈ ਵਾਰ ਲੱਦਾਖ ਅਤੇ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕਰ ਚੁੱਕੇ ਹਨ।