ਨਵੀਂ ਦਿੱਲੀ, 11 ਅਗਸਤ
ਸੁਪਰੀਮ ਕੋਰਟ ਨੇ ਕਿਹਾ ਕਿ ਧੀਆਂ ਨੂੰ ਉਨ੍ਹਾਂ ਦੇ ਬਰਾਬਰੀ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਹ ਫ਼ੈਸਲਾ ਸੁਣਾਇਆ ਕਿ ਸੰਯੁਕਤ ਹਿੰਦੂ ਪਰਿਵਾਰਕ ਜਾਇਦਾਦ ਵਿੱਚ ਉਨ੍ਹਾਂ ਦੇ ਬਰਾਬਰ ਦੇ ਅਧਿਕਾਰ ਹੋਣਗੇ, ਭਾਵੇਂ ਕਿ ਪਿਤਾ ਦੀ ਮੌਤ ਹਿੰਦੂ ਉੱਤਰਾਧਿਕਾਰ (ਸੋਧ) ਐਕਟ 2005 ਤੋਂ ਪਹਿਲਾਂ ਹੋ ਗਈ ਹੋਵੇ। ਜਸਟਿਸ ਅਰੁਣ ਮਿਸ਼ਰਾ, ਜਸਟਿਸ ਐੱਸ ਨਜ਼ੀਰ ਅਤੇ ਜਸਟਿਸ ਐੱਮਆਰ ਸ਼ਾਹ ਦੇ ਬੈਂਚ ਨੇ ਕਿਹਾ ਕਿ ਹਿੰਦੂ ਉਤਰਾਧਿਕਾਰੀ ਐਕਟ 1956 ਦੀ ਧਾਰਾ 6 ਦੀ ਸੋਧ ਤੋਂ ਪਹਿਲਾਂ ਜਾਂ ਬਾਅਦ ਵਿਚ ਪੈਦਾ ਹੋਈ ਧੀ ਨੂੰ ਪਿਤਾ ਦੀ ਜਾਇਦਾਦ ਵਿੱਚ ਪੁੱਤ ਵਾਂਗ ਬਰਾਬਰ ਦਾ ਹੱਕ ਹੈ।