ਜੰਮੂ, 20 ਮਈ
ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਪੁਲੀਸ ਅਧਿਕਾਰੀ ਦਵਿੰਦਰ ਸਿੰਘ ਨੂੰ ਅੱਜ ਪੁਲੀਸ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਹੈ। ਉਸ ਨੂੰ ਪਿਛਲੇ ਸਾਲ ਹਿਜ਼ਬੁਲ ਮੁਜਾਹਿਦੀਨ ਦੇ ਅਤਿਵਾਦੀਆਂ ਨੂੰ ਕਸ਼ਮੀਰ ਤੋਂ ਜੰਮੂ ਲਿਜਾਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਕੌਮੀ ਜਾਂਚ ਏਜੰਸੀ ਨੇ ਵੀ ਉਸ ਖਿਲਾਫ ਦੋਸ਼ ਪੱਤਰ ਜਾਰੀ ਕੀਤਾ ਸੀ।-ਪੀਟੀਆਈ