ਮੁੰਬਈ, 23 ਜੂਨ
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਭਗੌੜੇ ਅੰਡਰ ਵਰਲਡ ਸਰਗਨੇ ਦਾਊਦ ਇਬਰਾਹਿਮ ਦੇ ਭਰਾ ਇਕਬਾਲ ਕਾਸਕਰ ਨੂੰ ਡਰੱਗਜ਼ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਐੱਨਸੀਬੀ ਅਧਿਕਾਰੀ ਨੇ ਕਿਹਾ ਕਿ ਕਾਸਕਰ ਨੂੰ 15 ਕਿਲੋ ਚਰਸ (ਹਸ਼ੀਸ਼) ਬਰਾਮਦਗੀ ਮਾਮਲੇ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਮਗਰੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਇਸ ਬਾਰੇ ਹੋਰ ਤਫ਼ਸੀਲ ਦੇਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਪਹਿਲਾਂ ਕਾਸਕਰ ਨੂੰ 2017 ਵਿੱਚ ਠਾਣੇ ਵਿੱਚ ਜਬਰੀ ਵਸੂਲੀ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰੀ ਮਗਰੋਂ ਉਸ ਨੂੰ ਬਲਾਰਡ ਐਸਟੇਟ ਸਥਿਤ ਐੱਨਸੀਬੀ ਦਫ਼ਤਰ ਵਿੱਚ ਲਿਆਂਦਾ ਗਿਆ ਹੈ। -ਪੀਟੀਆਈ