ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਨੂੰ ਜਾਨੋਂ ਮਾਰਨ ਦੀ ਧਮਕੀ
ਬਿਜਨੌਰ (ਉੱਤਰ ਪ੍ਰਦੇਸ਼): ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੇ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਨਗੀਨਾ ਤੋਂ ਲੋਕ ਸਭਾ ਮੈਂਬਰ ਚੰਦਰਸ਼ੇਖਰ ਆਜ਼ਾਦ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਵੱਟਸਐਪ ਰਾਹੀਂ ਮਿਲਣ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ। ਨਗੀਨਾ...
Advertisement
ਬਿਜਨੌਰ (ਉੱਤਰ ਪ੍ਰਦੇਸ਼): ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੇ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਨਗੀਨਾ ਤੋਂ ਲੋਕ ਸਭਾ ਮੈਂਬਰ ਚੰਦਰਸ਼ੇਖਰ ਆਜ਼ਾਦ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਵੱਟਸਐਪ ਰਾਹੀਂ ਮਿਲਣ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ। ਨਗੀਨਾ ਦੇ ਥਾਣਾ ਮੁਖੀ ਤੇਜਪਾਲ ਸਿੰਘ ਮੁਤਾਬਕ ਪਾਰਟੀ ਕਾਰਕੁਨ ਸ਼ੇਖ ਪਰਵੇਜ਼ ਨੇ ਲਿਖਤੀ ਸ਼ਿਕਾਇਤ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੇ ਹੈਲਪਲਾਈਨ ਨੰਬਰ ’ਤੇ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਨੂੰ 10 ਦਿਨਾਂ ਦੇ ਅੰਦਰ ਜਾਨ ਤੋਂ ਮਾਰਨ ਦੀ ਧਮਕੀ ਵਾਲਾ ਸੁਨੇਹਾ ਮਿਲਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਗਈ ਹੈ। -ਪੀਟੀਆਈ
Advertisement
Advertisement
×