DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Death toll climbs to 61 in Bihar: ਬਿਹਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 61 ਹੋਈ

ਪਟਨਾ, 11 ਅਪਰੈਲ ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਅਤੇ ਗੜੇਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਸਬੰਧੀ ਅੱਜ 36 ਹੋਰ ਮੌਤਾਂ ਹੋਣ ਦੀ ਜਾਣਕਾਰੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨੀਂ 25 ਮੌਤਾਂ ਦੀ...
  • fb
  • twitter
  • whatsapp
  • whatsapp
Advertisement

ਪਟਨਾ, 11 ਅਪਰੈਲ

ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਅਤੇ ਗੜੇਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਸਬੰਧੀ ਅੱਜ 36 ਹੋਰ ਮੌਤਾਂ ਹੋਣ ਦੀ ਜਾਣਕਾਰੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨੀਂ 25 ਮੌਤਾਂ ਦੀ ਜਾਣਕਾਰੀ ਮਿਲੀ ਸੀ। ਨਾਲੰਦਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 23 ਮੌਤਾਂ ਹੋਈਆਂ ਹਨ। ਰਾਜ ਦੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਕਿਹਾ ਗਿਆ ਹੈ, ‘ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਬਿਜਲੀ ਡਿੱਗਣ, ਗੜੇਮਾਰੀ ਅਤੇ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ।’ ਬਿਹਾਰ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਘਰ ਦੇ ਅੰਦਰ ਅਤੇ ਸੁਰੱਖਿਅਤ ਰਹਿਣ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Advertisement

Advertisement
×