ਦੇਹਰਾਦੂਨ, 25 ਅਗਸਤ
ਉੱਤਰਾਖੰਡ ਵਿੱਚ ਹਾਲ ਹੀ ’ਚ ਬੱਦਲ ਫਟਣ ਕਾਰਨ ਮਲਬੇ ਹੇਠ ਦੱਬੀਆਂ ਹੋਰ ਲਾਸ਼ਾਂ ਮਿਲਣ ਮਗਰੋਂ ਮੌਤਾਂ ਦੀ ਗਿਣਤੀ ਵਧ ਕੇ 11 ਹੋ ਗਈ ਹੈ, ਜਦਕਿ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੀਆਂ ਵੀ ਮੌਤਾਂ ਹੋ ਰਹੀਆਂ ਹਨ। ਡਿਜ਼ਾਸਟਰ ਕੰਟਰੋਲ ਰੂਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੁੁੱਧਵਾਰ ਨੂੰ ਦੇਹਰਾਦੂਨ ਦੇ ਭੈਸਵਰ ਅਤੇ ਸਰਖੇਤ ਇਲਾਕੇ ਵਿੱਚ ਮਲਬੇ ਹੇਠੋਂ ਦੋ ਹੋਰ ਲਾਸ਼ਾਂ ਬਰਾਮਦ ਹੋਈਆਂ ਹਨ, ਜਦਕਿ ਬੱਦਲ ਫਟਣ ਕਾਰਨ ਜ਼ਖ਼ਮੀ ਹੋਏ ਇੱਕ ਬਜ਼ੁਰਗ ਦੀ ਜੌਲੀਗ੍ਰਾਂਟ ਦੇ ਹਿਮਾਲੀਅਨ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਦੇਹਰਾਦੂਨ ਅਤੇ ਟੀਹਰੀ ਜ਼ਿਲ੍ਹਿਆਂ ਵਿੱਚ ਤਿੰਨ ਮੌਤਾਂ, ਜਦ ਕਿ ਪੌੜੀ ਜ਼ਿਲ੍ਹੇ ਵਿੱਚ ਇੱਕ ਮੌਤ ਹੋਈ ਹੈ। ਇਸ ਤੋਂ ਪਹਿਲਾਂ ਦੇਹਰਾਦੂਨ ਅਤੇ ਟੀਹਰੀ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਕਾਰਨ ਅੱਠ ਮੌਤਾਂ ਹੋ ਚੁੱਕੀਆਂ ਹਨ ਅਤੇ ਇਲਾਕੇ ਵਿੱਚ ਰਾਹਤ ਤੇ ਬਚਾਅ ਕਾਰਜ ਜਾਰੀ ਹਨ। -ਪੀਟੀਆਈ