ਨਵੀਂ ਦਿੱਲੀ, 1 ਸਤੰਬਰ
ਅੱਜ ਕੇਂਦਰ ਤੇ ਭਾਰਤੀ ਰਿਜ਼ਰਵ ਬੈਂਕ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਰੋਨਾ ਕਾਰਨ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ’ਤੇ ਰੋਕ ਨੂੰ ਦੋ ਸਾਲ ਤੱਕ ਵਧਾਇਆ ਜਾ ਸਕਦਾ ਹੈ। ਇਸ ਦੌਰਾਨ ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਮਹਾਮਾਰੀ ਦੌਰਾਨ ਕਰਜ਼ਿਆਂ ਦੀਆਂ ਕਿਸ਼ਤਾਂ ’ਤੇ ਭੁਗਤਾਨ ਉਪਰ ਰੋਕ ਦੇ ਸਮੇਂ ਦੌਰਾਨ ਵਿਆਜ ਦਰਾਂ ਮੁਆਫ ਕਰਨ ਬਾਰੇ ਪਟੀਸ਼ਨਾਂ ’ਤੇ ਸੁਣਵਾਈ ਬੁੱਧਵਾਰ ਨੂੰ ਕਰੇਗੀ।