ਲਖਨਊ, 16 ਸਤੰਬਰ
ਬਾਬਰੀ ਮਸਜਿਦ ਢਾਹੁਣ ਦੇ ਕੇਸ ਦੀ ਸੁਣਵਾਈ ਕਰ ਰਹੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 30 ਸਤੰਬਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਜੱਜ ਐੱਸ ਕੇ ਯਾਦਵ ਨੇ ਸਾਰੇ ਮੁਲਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਊਹ ਫ਼ੈਸਲੇ ਵਾਲੇ ਦਿਨ ਅਦਾਲਤ ’ਚ ਮੌਜੂਦ ਰਹਿਣ। ਮੁਲਜ਼ਮਾਂ ’ਚ ਸਾਬਕਾ ਊਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਕਲਿਆਣ ਸਿੰਘ, ਊਮਾ ਭਾਰਤੀ ਅਤੇ ਵਿਨੈ ਕਟਿਆਰ ਸਮੇਤ 32 ਹਸਤੀਆਂ ਸ਼ਾਮਲ ਹਨ। ਸੀਬੀਆਈ ਦੇ ਵਕੀਲ ਲਲਿਤ ਸਿੰਘ ਨੇ ਦੱਸਿਆ ਕਿ ਬਚਾਅ ਅਤੇ ਇਸਤਗਾਸਾ ਧਿਰਾਂ ਦੀ ਜਿਰ੍ਹਾ ਮਗਰੋਂ ਫ਼ੈਸਲਾ ਲਿਖਿਆ ਜਾ ਰਿਹਾ ਹੈ। -ਪੀਟੀਆਈ