ਮੁੰਬਈ: ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਦੀ ਜ਼ਮਾਨਤ ਸਬੰਧੀ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਕਿਹਾ ਕਿ ਉਸ ਵੱਲੋਂ ਫੈਸਲਾ 9 ਨਵੰਬਰ ਨੂੰ ਸੁਣਾਇਆ ਜਾਵੇਗਾ। ਰਾਊਤ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੇ ਉਸ ਦੀ ਨਿਆਂਇਕ ਹਿਰਾਸਤ 9 ਨਵੰਬਰ ਤੱਕ ਵਧਾ ਦਿੱਤੀ। ਕਾਲੇ ਧਨ ਨੂੰ ਸਫੈਦ ਕਰਨ ਵਿਰੋਧੀ ਐਕਟ (ਪੀਐੱਮਐੱਲਏ) ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਐੱਮ.ਜੀ. ਦੇਸ਼ਪਾਂਡੇ ਨੇ ਕਿਹਾ ਕਿ ਉਹ ਮਾਮਲੇ ਵਿੱਚ ਸਹਿ ਮੁਲਜ਼ਮ ਪ੍ਰਵੀਣ ਰਾਊਤ ਦੀ ਜ਼ਮਾਨਤ ਸਬੰਧੀ ਪਟੀਸ਼ਨ ’ਤੇ ਵੀ 9 ਨਵੰਬਰ ਨੂੰ ਫੈਸਲਾ ਸੁਣਾਉਣਗੇ। -ਪੀਟੀਆਈ