ਕਿਸਾਨਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਯੋਗੇਂਦਰ ਯਾਦਵ ਬਾਰੇ ਫ਼ੈਸਲਾ: ਮੋਰਚਾ

ਕਿਸਾਨਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਲਿਆ ਯੋਗੇਂਦਰ ਯਾਦਵ ਬਾਰੇ ਫ਼ੈਸਲਾ: ਮੋਰਚਾ

ਫਾਈਲ ਫੋਟੋ

ਪੱਤਰ ਪ੍ਰੇਰਕ

ਨਵੀਂ ਦਿੱਲੀ, 22 ਅਕਤੂਬਰ

ਸੰਯੁਕਤ ਕਿਸਾਨ ਮੋਰਚੇ ਨੇ ਅੱਜ ਇੱਥੇ ਕਿਹਾ ਕਿ ਮੋਰਚੇ ਦੀ ਨੌਂ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਸੀਨੀਅਰ ਆਗੂ ਯੋਗਿੰਦਰ ਯਾਦਵ ਨੂੰ ਮੋਰਚੇ ਵਿੱਚੋਂ ਮੁਅੱੱਤਲ ਕਰਨ ਦਾ ਫ਼ੈਸਲਾ ਇਸ ਅੰਦੋਲਨ ਨਾਲ ਜੁੜੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਇਸ ਦੌਰਾਨ ਮੋਰਚੇ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਤੇ ਗ੍ਰਿਫ਼ਤਾਰੀ ਮੰਗ ਅਤੇ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ’ਤੇ 26 ਅਕਤੂਬਰ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਿਦੱਤਾ ਹੈ।  ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਕਤਲੇਆਮ ਕਾਰਨ ਦੁਖੀ ਕਿਸਾਨਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਯੋਗੇਂਦਰ ਯਾਦਵ ਨੂੰ ਇਕ ਮਹੀਨੇ ਲਈ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚੇ ਮੁਤਾਬਕ ਯਾਦਵ ਵੱਲੋਂ ਭਾਜਪਾ ਵਰਕਰ ਸ਼ੁਭਮ ਦੇ ਘਰ ਜਾ ਕੇ ਦੁੱਖ ਪ੍ਰਗਟਾਉਣਾ, ਅੰਦੋਲਨ ਲਈ ਚੰਗਾ ਨਹੀਂ ਹੈ। ਮੋਰਚੇ ਨੇ ਦੱਸਿਆ, ‘ਯੋਗੇਂਦਰ ਯਾਦਵ ਨੇ ਸਮਝਾਇਆ ਕਿ ਉਹ ਦੁਖੀ ਪਰਿਵਾਰ ਦੇ ਗ਼ਮ ਵਿੱਚ ਸ਼ਰੀਕ ਹੋਣ ਗਏ ਸਨ ਤੇ ਆਪਣੇ ਸਿਧਾਂਤਾਂ ਤੇ ਨੀਤੀਆਂ ਦੇ ਲਿਹਾਜ਼ ਨਾਲ ਨਿੱਜੀ ਪੱਧਰ ’ਤੇ ਲਏ ਉਸ ਫ਼ੈਸਲੇ ਨੂੰ ਸਹੀ ਮੰਨਦੇ ਹਨ।’ ਮੋਰਚੇੇ ਨੇ ਦਾਅਵਾ ਕੀਤਾ ਕਿ ਯਾਦਵ ਨੇ ਇਸ ਸਬੰਧੀ ਮੁਆਫ਼ੀ ਮੰਗੀ ਹੈ ਕਿਉਂਕਿ ਉਨ੍ਹਾਂ ਦੀ ਇਸ ਕਾਰਵਾਈ ਨਾਲ ਅੰਦੋਲਨਕਾਰੀ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪੁਹੰਚੀ ਹੈ। ਉਨ੍ਹਾਂ ਇਸ ਗੱਲ ਲਈ ਵੀ ਦੁੱਖ ਜ਼ਾਹਰ ਕੀਤਾ ਕਿ ਉਨ੍ਹਾਂ ਉਸ ਦੌਰੇ ਤੋਂ ਪਹਿਲਾਂ ਸਾਥੀ ਆਗੂਆਂ ਨਾਲ ਸਲਾਹ ਨਹੀਂਂ ਕੀਤੀ।

ਮਨੁੱਖੀ ਭਾਵਨਾਵਾਂ ਦੇ ਜਨਤਕ ਪ੍ਰਗਟਾਵੇ ਨਾਲ ਅੰਦੋਲਨ ਕਮਜ਼ੋਰ ਨਹੀਂ ਹੁੰਦਾ: ਯੋਗੇਂਦਰ ਯਾਦਵ

ਨਵੀਂ ਦਿੱਲੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਤੋਂ ਇਕ ਮਹੀਨੇ ਲਈ ਮੁਅੱਤਲ ਕੀਤੇ ਗਏ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਵਿਰੋਧੀਆਂ ਦੇ ਦੁੱਖਾਂ ਵਿੱਚ ਸ਼ਰੀਕ ਹੋਣਾ ਮਨੁੱਖਤਾ ਅਤੇ ਭਾਰਤੀ ਸੰਸਕ੍ਰਿਤੀ ਦੇ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਿਹਾ ਅੰਦੋਲਨ ਦੇਸ਼ ਲਈ ਉਮੀਦ ਦੀ ਕਿਰਨ ਬਣ ਕੇ ਆਇਆ ਹੈ।  ਇਸ ਇਤਿਹਾਸਕ ਲਹਿਰ ਅਤੇ ਇਸ ਦੇ ਸਮੂਹਿਕ ਫੈਸਲੇ ਲੈਣ ਦੀ ਏਕਤਾ ਨੂੰ ਕਾਇਮ ਰੱਖਣਾ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਯੋਗੇਂਦਰ ਯਾਦਵ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਚਾਰ ਸ਼ਹੀਦ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਹ  ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਘਰ ਗਏ ਅਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਜ਼ਿਕਰਯੋਗ ਹੈ ਕਿ ਭਾਜਪਾ ਵਰਕਰ ਦੀ ਮੌਤ ਵੀ ਲਖੀਮਪੁਰ ਕਾਂਡ ਵਿੱਚ ਹੀ ਹੋਈ ਸੀ। ਉਨ੍ਹਾਂ ਕਿਹਾ ਕਿ  ਵਿਰੋਧੀਆਂ ਦੇ ਦੁੱਖਾਂ ਵਿੱਚ ਸ਼ਰੀਕ ਹੋਣਾ ਮਨੁੱਖਤਾ ਅਤੇ ਭਾਰਤੀ ਸੰਸਕ੍ਰਿਤੀ ਦੇ ਅਨੁਕੂਲ ਹੈ।  ਉਨ੍ਹਾਂ ਕਿਹਾ, ‘ਮਨੁੱਖੀ ਭਾਵਨਾਵਾਂ ਦੇ ਜਨਤਕ ਪ੍ਰਗਟਾਵੇ ਨਾਲ ਕੋਈ ਵੀ ਅੰਦੋਲਨ ਕਮਜ਼ੋਰ ਨਹੀਂ ਹੁੰਦਾ, ਸਗੋਂ  ਮਜ਼ਬੂਤ ​​ਹੁੰਦਾ ਹੈ। ਸਪੱਸ਼ਟ ਹੈ ਕਿ ਅੰਦੋਲਨ ਦਾ ਹਰ ਸਾਥੀ ਇਸ ਰਾਏ ਨਾਲ ਸਹਿਮਤ ਨਹੀਂ ਹੋ ਸਕਦਾ ਅਤੇ ਮੈਨੂੰ ਉਮੀਦ ਹੈ ਕਿ ਇਸ ਮਸਲੇ ’ਤੇ ਲਾਹੇਵੰਦ ਗੱਲਬਾਤ ਸ਼ੁਰੂ ਕੀਤੀ ਜਾ ਸਕਦੀ ਹੈ’ ਉਨ੍ਹਾਂ ਕਿਹਾ ਕਿ ਕਿਸੇ ਵੀ ਅੰਦੋਲਨ ਵਿੱਚ, ਸਮੂਹਿਕ ਰਾਏ ਵਿਅਕਤੀਗਤ ਸਮਝ ਤੋਂ ਉੱਪਰ ਹੁੰਦੀ ਹੈ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਇਹ ਫੈਸਲਾ ਲੈਣ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਹੋਰ ਸਾਥੀਆਂ ਨਾਲ ਗੱਲ ਨਹੀਂ ਕੀਤੀ ਗਈ।  

 ਇਸ ਖ਼ਬਰ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਈ ਸਾਥੀਆਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਸਪੱਸ਼ਟ ਕੀਤਾ, ‘ਮੈਂ ਸੰਯੁਕਤ ਕਿਸਾਨ ਮੋਰਚੇ ਦੀ ਸਮੂਹਿਕ ਫੈਸਲੇ ਲੈਣ ਦੀ ਪ੍ਰਕਿਰਿਆ ਦਾ ਆਦਰ ਕਰਦਾ ਹਾਂ ਅਤੇ ਇਸ ਪ੍ਰਕਿਰਿਆ ਦੇ ਅਧੀਨ ਦਿੱਤੀ ਗਈ ਸਜ਼ਾ ਨੂੰ ਖੁਸ਼ੀ ਨਾਲ ਸਵੀਕਾਰ ਕਰਦਾ ਹਾਂ।  ਮੈਂ ਇਸ ਇਤਿਹਾਸਕ ਕਿਸਾਨ ਅੰਦੋਲਨ ਦੀ ਸਫਲਤਾ ਲਈ ਪਹਿਲਾਂ ਨਾਲੋਂ ਵਧੇਰੇ ਮਿਹਨਤ ਨਾਲ ਕੰਮ ਕਰਦਾ ਰਹਾਂਗਾ।’ 

ਯੋਗੇਂਦਰ ਦੀ ਮੁਅੱਤਲੀ ਦਾ ਫ਼ੈਸਲਾ 40 ਮੈਂਬਰੀ ਕਮੇਟੀ ਨੇ ਕੀਤਾ: ਟਿਕੈਤ

ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਯੋਗੇਂਦਰ ਯਾਦਵ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚੋਂ ਇੱਕ ਮਹੀਨੇ ਲਈ ਮੁਅੱਤਲ ਕਰਨ ’ਤੇ ਕਿਹਾ ਕਿ ਕਮੇਟੀ ਵਿੱਚ 40 ਆਗੂ ਸ਼ਾਮਲ ਹਨ ਅਤੇ ਹਰੇਕ ਫੈਸਲਾ ਸਾਰਿਆਂ ਦੀ ਸਹਿਮਤੀ ਨਾਲ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਿੰਘੂ ਸਰਹੱਦ ਕਤਲੇਆਮ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ ਨੂੰ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਉਣ ਕਾਰਨ ਇੱਕ ਮਹੀਨੇ ਲਈ ਕਿਸਾਨ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ  ਨੇ ਇਸ ਮਾਮਲੇ ’ਤੇ ਕਿਹਾ ਕਿ ਯੋਗੇਂਦਰ ਯਾਦਵ ਸਬੰਧੀ ਫ਼ੈਸਲਾ ਕਮੇਟੀ ਨੇ ਕੀਤਾ ਹੈ। ਜੇ ਉਨ੍ਹਾਂ ਨੂੰ ਕੁਝ ਗਲਤ ਮਹਿਸੂਸ ਹੋਇਆ ਹੋਵੇਗਾ ਤਾਂ ਹੀ ਉਨ੍ਹਾਂ ਨੇ ਅਜਿਹਾ ਫ਼ੈਸਲਾ ਕੀਤਾ ਹੈ। 

 ਟਿਕੈਤ ਨੇ ਕਿਹਾ ਕਿ ਕਮੇਟੀ ਵਿੱਚ 40 ਮੈਂਬਰ ਸ਼ਾਮਲ ਹਨ ਤੇ ਕੋਈ ਵੀ ਫੈਸਲਾ ਸਰਬਸੰਮਤੀ ਨਾਲ ਲਿਆ ਜਾਂਦਾ ਹੈ।  ਹੋ ਸਕਦਾ ਹੈ ਕਿ ਯੋਗੇਂਦਰ ਯਾਦਵ ਦਾ ਟਵੀਟ ਦੇਖਣ ਤੋਂ ਬਾਅਦ ਇਹ ਫੈਸਲਾ ਕੀਤਾ ਹੋਵੇ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸ਼ੁਭਮ ਮਿਸ਼ਰਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਯੋਗੇਂਦਰ ਯਾਦਵ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੀਆਂ ਸਨ। ਗ਼ੌਰਤਲਬ ਹੈ ਕਿ ਉਤਰ ਪ੍ਰਦੇਸ਼, ਪੰਜਾਬ ਤੇ ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ, ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ।

ਭਾਜਪਾ ਕੁਝ ਵੀ ਕਰ ਸਕਦੀ ਹੈ: ਟਿਕੈਤ

ਰਾਕੇਸ਼ ਟਿਕੈਤ ਨੇ ਸਿੰਘੂ ਸਰਹੱਦ ਕਤਲੇਆਮ ਦੀ ਘਟਨਾ ’ਤੇ ਕਿਹਾ ਕਿ ਉਹ (ਭਾਜਪਾ ਦੇ ਲੋਕ) ਕਿਸੇ ਦੇ ਵੀ ਕੱਪੜੇ ਪਵਾ ਕੇ ਕਿਸੇ ਤੋਂ ਵੀ ਹੰਗਾਮਾ ਕਰਵਾ ਸਕਦੇ ਹਨ। ਨਿਹੰਗਾਂ ਵਾਲੇ ਕੱਪੜੇ ਪਵਾ ਦਿੱਤੇ ਹੋਣਗੇ। ਸਰਕਾਰ ਕੁਝ ਵੀ ਕਰ ਸਕਦੀ ਹੈ। ਜਦੋਂ ਇਹ ਸਰਕਾਰ ਕਿਸੇ ਹੋਰ ਦੇਸ਼ ਵਿੱਚ ਹਮਲਾ ਕਰਵਾ ਸਕਦੀ ਹੈ ਤਾਂ ਇਹ ਇੱਥੇ ਵੀ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਨਿਹੰਗਾਂ ਬਾਰੇ ਫੈਸਲਾ ਪੰਜਾਬ ਇਕਾਈ ’ਤੇ ਛੱਡ ਦਿੱਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All