ਇੰਜਨੀਅਰ ਰਾਸ਼ਿਦ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ
ਦਿੱਲੀ ਦੀ ਅਦਾਲਤ ਨੇ ਜੇਲ੍ਹ ’ਚ ਬੰਦ ਜੰਮੂ ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਦੀ ਸੰਸਦ ਦੇ ਆਗਾਮੀ ਸੈਸ਼ਨ ’ਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਜਾਂ ਹਿਰਾਸਤੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਵਧੀਕ ਸੈਸ਼ਨ...
Advertisement
ਦਿੱਲੀ ਦੀ ਅਦਾਲਤ ਨੇ ਜੇਲ੍ਹ ’ਚ ਬੰਦ ਜੰਮੂ ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਦੀ ਸੰਸਦ ਦੇ ਆਗਾਮੀ ਸੈਸ਼ਨ ’ਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਜਾਂ ਹਿਰਾਸਤੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।
ਵਧੀਕ ਸੈਸ਼ਨ ਜੱਜ ਪ੍ਰਸ਼ਾਂਤ ਸ਼ਰਮਾ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਦੀ ਵਕੀਲ ਵਿਖਿਆਤ ਓਬਰਾਏ ਰਾਹੀਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ। ਰਾਸ਼ਿਦ ਨੇ ਪਟੀਸ਼ਨ ’ਚ ਕਿਹਾ ਹੈ ਕਿ ਉਨ੍ਹਾਂ ਨੂੰ ਆਪਣਾ ਜਨਤਕ ਫਰਜ਼ ਨਿਭਾਉਣ ਲਈ ਪਹਿਲੀ ਦਸੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਾਜ਼ਰ ਰਹਿਣਾ ਜ਼ਰੂਰੀ ਹੈ। ਅਦਾਲਤ ਨੇ ਪਟੀਸ਼ਨ ’ਤੇ ਬੰਦ ਕਮਰੇ ’ਚ ਸੁਣਵਾਈ ਕੀਤੀ, ਜਿਸ ਸਬੰਧੀ ਹੁਕਮ ਵੀਰਵਾਰ ਨੂੰ ਸੁਣਾਉਣ ਦੀ ਸੰਭਾਵਨਾ ਹੈ। ਰਾਸ਼ਿਦ ਨੂੰ ਅਤਿਵਾਦ ਲਈ ਫੰਡਿੰਗ ਦੇ ਮਾਮਲੇ ’ਚ ਯੂ ਏ ਪੀ ਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਹੈ।
Advertisement
Advertisement
