ਨਵੀਂ ਦਿੱਲੀ, 1 ਨਵੰਬਰ
ਕੇਂਦਰ ਨੇ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਆਏ ਤੇ ਗੁਜਰਾਤ ਦੇ ਦੋ ਜ਼ਿਲ੍ਹਿਆਂ ’ਚ ਰਹਿ ਰਹੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨ, ਪਾਰਸੀ ਅਤੇ ਈਸਾਈਆਂ ਨੂੰ ਨਾਗਰਿਕਤਾ ਕਾਨੂੰਨ 1955 ਤਹਿਤ ਭਾਰਤੀ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਨੂੰ ਨਾਗਰਿਕਤਾ ਕਾਨੂੰਨ 1955 ਦੇ ਤਹਿਤ ਨਾਗਰਿਕਤਾ ਦਿੱਤੀ ਗਈ ਹੈ, ਨਾ ਕਿ ਵਿਵਾਦਗ੍ਰਸਤ ਨਾਗਰਿਕਤਾ ਸੋਧ ਕਾਨੂੰਨ, 2019 (ਸੀਏਹੈ) ਤਹਿਤ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ, ਗੁਜਰਾਤ ਦੇ ਆਨੰਦ ਅਤੇ ਮੇਹਸਾਣਾ ਜ਼ਿਲ੍ਹਿਆਂ ਵਿੱਚ ਰਹਿਣ ਵਾਲੇ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈਆਂ ਨੂੰ ਧਾਰਾ 5 ਦੇ ਤਹਿਤ ਭਾਰਤ ਦੇ ਨਾਗਰਿਕ ਵਜੋਂ ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ।