ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਦਰਜ ਇੱਕ ਕੇਸ ਵਿੱਚ ਬੰਬੇ ਹਾਈ ਕੋਰਟ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਦੇ ਪਤੀ ਦੀਪਕ ਕੋਛੜ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਸਾਲ ਦਸੰਬਰ ਮਹੀਨੇ ਸ਼ਹਿਰ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਦੀਪਕ ਕੋਛੜ ਦੀ ਜ਼ਮਾਨਤ ਅਰਜ਼ੀ ਨਾਮਨਜ਼ੂਰ ਕਰਨ ਮਗਰੋਂ ਉਸ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਅੱਜ ਹਾਈ ਕੋਰਟ ਦੇ ਜਸਟਿਸ ਪੀ ਡੀ ਨਾਇਕ ਨੇ ਦੀਪਕ ਕੋਛੜ ਨੂੰ ਜ਼ਮਾਨਤ ਦਿੰਦਿਆਂ ਉਸ ਨੂੰ ਤਿੰਨ ਲੱਖ ਰੁਪਏ ਦਾ ਨਿੱਜੀ ਮੁਚੱਲਕਾ ਭਰਨ ਦੀ ਹਦਾਇਤ ਕੀਤੀ ਹੈ। ਹਾਈ ਕੋਰਟ ਨੇ ਉਸ ਨੂੰ ਵਿਸ਼ੇਸ਼ ਅਦਾਲਤ ਕੋਲ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਵੀ ਆਖਿਆ ਹੈ ਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਦੀ ਜਾਂਚ ’ਚ ਸਹਿਯੋਗ ਕਰਨ ਦੀ ਹਦਾਇਤ ਵੀ ਦਿੱਤੀ ਹੈ। -ਪੀਟੀਆਈ