ਅਹਿਮਦਾਬਾਦ: ਗੁਜਰਾਤ ਹਾਈ ਕੋਰਟ ਮੋਦੀ ਉਪਨਾਮ ਟਿੱਪਣੀ ਨੂੰ ਲੈ ਕੇ ਅਪਰਾਧਕ ਮਾਣਹਾਨੀ ਕੇਸ ’ਚ ਸੁਣਾਈ ਗਈ ਸਜ਼ਾ ’ਤੇ ਰੋਕ ਲਈ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਅਪੀਲ ’ਤੇ ਭਲਕੇ 7 ਜੁਲਾਈ ਨੂੰ ਫ਼ੈਸਲਾ ਸੁਣਾਏਗੀ। ਜਸਟਿਸ ਹੇਮੰਤ ਪ੍ਰਾਛਕ ਸਵੇਰੇ 11 ਵਜੇ ਫ਼ੈਸਲਾ ਸੁਣਾਉਣਗੇ। ਜੇਕਰ ਸਜ਼ਾ ’ਤੇ ਰੋਕ ਲੱਗਦੀ ਹੈ ਤਾਂ ਰਾਹੁਲ ਗਾਂਧੀ ਦੇ ਸੰਸਦ ਮੈਂਬਰ ਵਜੋਂ ਬਹਾਲ ਹੋਣ ਦਾ ਰਾਹ ਪੱਧਰਾ ਹੋ ਜਾਵੇਗਾ। -ਪੀਟੀਆਈ