ਰਾਹੁਲ ਗਾਂਧੀ ਸਣੇ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ ਅਦਾਲਤ ’ਚ ਮਾਣਹਾਨੀ ਪਟੀਸ਼ਨ ਦਾਇਰ : The Tribune India

ਰਾਹੁਲ ਗਾਂਧੀ ਸਣੇ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ ਅਦਾਲਤ ’ਚ ਮਾਣਹਾਨੀ ਪਟੀਸ਼ਨ ਦਾਇਰ

ਰਾਹੁਲ ਗਾਂਧੀ ਸਣੇ ਤਿੰਨ ਕਾਂਗਰਸੀ ਆਗੂਆਂ ਖ਼ਿਲਾਫ ਅਦਾਲਤ ’ਚ ਮਾਣਹਾਨੀ ਪਟੀਸ਼ਨ ਦਾਇਰ

ਰਾਹੁਲ ਗਾਂਧੀ ਉਜੈਨ ਵਿੱਚ ‘ਭਾਰਤ ਜੋੜੋ ਯਾਤਰਾ’ ਦੌਰਾਨ। -ਏਐੱਨਆਈ

ਬੰਗਲੌਰ, 2 ਦਸੰਬਰ

ਐੱਮਆਰਟੀ ਸਟੂਡੀਓ ਨਾਮ ਦੀ ਇੱਕ ਆਡੀਓ ਕੰਪਨੀ ਨੇ ਕਾਂਗਰਸ ਦੇ ਤਿੰਨ ਆਗੂਆਂ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਨ੍ਹਾਂ ਆਗੂਆਂ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੰਸਦ ਮੈਂਬਰ ਜੈਰਾਮ ਰਮੇਸ਼ ਅਤੇ ਬੁਲਾਰੇ ਸੁਪ੍ਰਿਆ ਸ੍ਰੀਨੇਤ ਸ਼ਾਮਲ ਹਨ। ਕਰਨਾਟਕ ਹਾਈ ਕੋਰਟ ਦੀ ਇੱਕ ਬੈਂਚ ਨੇ ਐੱਮਆਰਟੀ ਸਟੂਡੀਓ ਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ, ਰਮੇਸ਼ ਅਤੇ ਸ੍ਰੀਨੇਤ ਨੂੰ ਨੋਟਿਸ ਜਾਰੀ ਕਰਨ ਦਾ ਆਦੇਸ਼ ਦਿੱਤਾ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਤਿੰਨਾਂ ਆਗੂਆਂ ਨੇ 8 ਨਵੰਬਰ ਨੂੰ ਅਦਾਲਤ ਵਿੱਚ ਦਾਇਰ ਹਲਫ਼ਨਾਮੇ ਦੀ ਉਲੰਘਣਾ ਕੀਤੀ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ‘ਭਾਰਤ ਜੋੜੋ ਯਾਤਰਾ’ ਨਾਲ ਸਬੰਧਤ ਇੱਕ ਵੀਡੀਓ ਕਲਿੱਪ ਇੱਕ ਦਿਨ ਦੇ ਅੰਦਰ ਪਾਰਟੀ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟ ਤੋਂ ਹਟਾ ਦਿੱਤੀ ਜਾਵੇਗੀ ਕਿਉਂਕਿ ਇਸ ਵਿੱਚ ਸਟੂਡੀਓ ਨਾਲ ਸਬੰਧਤ ਕਾਪੀਰਾਈਟ ਸੰਗੀਤ ਦੀ ਵਰਤੋਂ ਕੀਤੀ ਗਈ ਹੈ। ਪਟੀਸ਼ਨ ਵਿੱਚ ਦਾਅਵੇ ਮੁਤਾਬਕ, ਭਰੋਸਾ ਦਿੱਤੇ ਜਾਣ ਤੋਂ ਬਾਅਦ ਵੀ ਇਸ ਨੂੰ ਹਟਾਇਆ ਨਹੀਂ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All