ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ‘ਆਪ’ ਆਗੂਆਂ ਰਾਘਵ ਚੱਢਾ ਤੇ ਆਤਿਸ਼ੀ ਖ਼ਿਲਾਫ਼ ਭਾਜਪਾ ਅਤੇ ਇਸ ਦੇ ਵਰਕਰਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਭਾਜਪਾ ਦੇ ਆਈਟੀ ਸੈੱਲ ਦੇ ਮੁਖੀ ਅਭਿਸ਼ੇਕ ਦੂਬੇ ਦੀ ਸ਼ਿਕਾਇਤ ’ਤੇ ਨਵੀਂ ਦਿੱਲੀ ਦੇ ਸਾਈਬਰ ਸੈੱਲ ’ਚ ਆਈਪੀਸੀ ਦੀ ਧਾਰਾ 500 (ਮਾਣਹਾਨੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਭਿਸ਼ੇਕ ਦੂਬੇ ਨੇ ਦੱਸਿਆ ਕਿ ਹੁਣ ਪੁਲੀਸ ਨੇ ਇਹ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਤੇ ‘ਆਪ’ ਵਿਚਾਲੇ ਤਿੱਖੀ ਬਿਆਨਬਾਜ਼ੀ ਹੋ ਰਹੀ ਹੈ।