ਦੇਹਰਾਦੂਨ, 28 ਫਰਵਰੀ
ਇਥੇ ਕਾਰ ਦੇ ਖੱਡ ’ਚ ਡਿੱਗਣ ਕਾਰਨ ਹਿਮਾਚਲ ਪ੍ਰਦੇਸ਼ ਦੇ ਇੱਕ ਪਤੀ-ਪਤਨੀ ਅਤੇ ਉਨ੍ਹਾਂ ਦੇ ਪੰਜ ਸਾਲਾ ਪੁੱਤਰ ਸਮੇਤ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਕਾਰ ਹਿਮਾਚਲ ਪ੍ਰਦੇਸ਼ ਦੇ ਪੰਡਰਾਨੂ ਤੋਂ ਉੱਤਰਾਖੰਡ ਦੇ ਦਾਸੌਨ ਪਿੰਡ ਜਾ ਰਹੀ ਸੀ ਕਿ ਰਾਹ ’ਚ ਇਹ ਹਾਦਸਾਗ੍ਰਸਤ ਹੋ ਗਈ। ਇੱਕ ਨੂੰ ਛੱਡ ਕੇ ਸਾਰੇ ਕਾਰ ਸਵਾਰ ਹਿਮਾਚਲ ਪ੍ਰਦੇਸ਼ ਦੇ ਇੱਕੋ ਪਿੰਡ ਦੇ ਰਹਿਣ ਵਾਲੇ ਸਨ, ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।