ਨਵੀਂ ਦਿੱਲੀ, 24 ਜੁਲਾਈ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਅਸੋਲਾ ਵਾਈਲਡ ਲਾਈਫ਼ ਸੈਂਚੂਰੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੇ ਸਮਾਗਮ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦਿੱਲੀ ਪੁਲੀਸ ਨੇ ਸ਼ਨਿਚਰਵਾਰ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਵਾਲੇ ਬੈਨਰ ਲਗਾ ਦਿੱਤੇ। ਸ੍ਰੀ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਮਾਗਮ ਵਿੱਚ ਸ਼ਾਮਲ ਹੋਣਾ ਸੀ ਪਰ ਹੁਣ ਉਨ੍ਹਾਂ ਨੇ ਇਸ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਨੇ ਪ੍ਰਧਾਨ ਮੰਤਰੀ ਸਕੱਤਰੇਤ ਦੇ ਇਸ਼ਾਰੇ ’ਤੇ ਇਹ ਸਭ ਕੀਤਾ।