DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi Ambedkar Photo: ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਡਾ. ਅੰਬੇਡਕਰ ਦੀ ਫੋੋਟੋ ਹਟਾਈ ਗਈ: ਕੇਜਰੀਵਾਲ

Arvind Kejriwal says Ambedkar photo removed from Delhi CM office; AAP slams BJP "anti-Dalit"
  • fb
  • twitter
  • whatsapp
  • whatsapp
Advertisement

ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵੀ ਲਾਏ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਏ ਜਾਣ ਦੇ ਦੋਸ਼

ਨਵੀਂ ਦਿੱਲੀ, 24 ਫਰਵਰੀ

Advertisement

ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਦਿੱਲੀ ਦੀ ਨਵੀਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਦਫ਼ਤਰ ਤੋਂ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾ ਕੇ ਬਾਬਾ ਸਾਹਿਬ ਦੇ ਲੱਖਾਂ ਪੈਰੋਕਾਰਾਂ ਨੂੰ ਠੇਸ ਪਹੁੰਚਾਈ ਹੈ।

ਆਪਣੀ ਐਕਸ (X) ਪੋਸਟ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਲਿਖਿਆ, "ਦਿੱਲੀ ਦੀ ਨਵੀਂ ਭਾਜਪਾ ਸਰਕਾਰ ਨੇ ਬਾਬਾ ਸਾਹਿਬ ਦੀ ਫੋਟੋ ਹਟਾ ਦਿੱਤੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਲਗਾ ਦਿੱਤੀ। ਇਹ ਸਹੀ ਨਹੀਂ ਹੈ। ਇਸ ਨਾਲ ਬਾਬਾ ਸਾਹਿਬ ਦੇ ਲੱਖਾਂ ਪੈਰੋਕਾਰਾਂ ਨੂੰ ਠੇਸ ਪਹੁੰਚੀ ਹੈ"।

'ਆਪ' ਸੁਪਰੀਮੋ ਨੇ ਭਾਜਪਾ ਨੂੰ ਡਾ. ਅੰਬੇਡਕਰ ਦੀ ਫੋਟੋ ਨਾ ਹਟਾਉਣ ਦੀ ਬੇਨਤੀ ਕਰਦਿਆਂ ਕਿਹਾ, "ਮੇਰੀ ਭਾਜਪਾ ਨੂੰ ਇੱਕ ਬੇਨਤੀ ਹੈ। ਤੁਸੀਂ ਪ੍ਰਧਾਨ ਮੰਤਰੀ ਦੀ ਫੋਟੋ ਲਗਾ ਸਕਦੇ ਹੋ ਪਰ ਬਾਬਾ ਸਾਹਿਬ ਦੀ ਫੋਟੋ ਨਾ ਹਟਾਓ। ਉਨ੍ਹਾਂ ਦੀ ਫੋਟੋ ਲੱਗੀ ਰਹਿਣ ਦਿਓ।"

ਇਸ ਤੋਂ ਪਹਿਲਾਂ, ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵੀ ਭਾਜਪਾ 'ਤੇ ਦਲਿਤ ਅਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ ਦਾ ਦੋਸ਼ ਲਗਾਇਆ।

ਆਤਿਸ਼ੀ ਨੇ X 'ਤੇ ਪਾਈ ਇੱਕ ਪੋਸਟ ਵਿੱਚ ਕਿਹਾ, "ਭਾਜਪਾ ਨੇ ਆਪਣਾ ਅਸਲੀ ਦਲਿਤ ਅਤੇ ਸਿੱਖ ਵਿਰੋਧੀ ਚਿਹਰਾ ਦਿਖਾ ਦਿੱਤਾ ਹੈ। ਦਿੱਲੀ ਵਿਧਾਨ ਸਭਾ ਦੇ ਮੁੱਖ ਮੰਤਰੀ ਦਫ਼ਤਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਫੋਟੋਆਂ ਹਟਾ ਦਿੱਤੀਆਂ ਗਈਆਂ ਹਨ।"

ਉਨ੍ਹਾਂ ਆਪਣੀ X ਪੋਸਟ ਦੇ ਨਾਲ ਉਨ੍ਹਾਂ ਆਪਣੇ ਮੁੱਖ ਮੰਤਰੀ ਕਾਲ ਦੀ ਮੁੱਖ ਮੰਤਰੀ ਦਫ਼ਤਰ ਦੀ ਫੋਟੋ ਨੱਥੀ ਕੀਤੀ ਹੈ ਤੇ ਨਾਲ ਹੀ ਮੌਜੂਦਾ ਮੁੱਖ ਮੰਤਰੀ ਰੇਖਾ ਗੁਪਤਾ ਦੇ ਸੀਐਮ ਦਫ਼ਤਰ ਵਾਲੀ ਫੋਟੋ ਨੱਥੀ ਕੀਤੀ ਹੈ। ਦੂਜੀ ਫੋਟੋ ਵਿਚ ਮੁੱਖ ਮੰਤਰੀ ਗੁਪਤਾ ਦੇ ਨਾਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਮਹਾਤਮਾ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਫੋਟੋਆਂ ਦਿਖਾਈ ਦੇ ਰਹੀਆਂ ਹਨ ਅਤੇ ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਨਹੀਂ ਦਿਖਾਈ ਦੇ ਰਹੀਆਂ। -ਏਐਨਆਈ

Delhi CM, Kejriwal, Atishi, babasaheb, ambedkar photo, Delhi assembly

Advertisement
×