DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਪੁਲੀਸ ਦੇ ਤਿੰਨ ਅਧਿਕਾਰੀਆਂ ਨੂੰ ਨੋਟਿਸ

ਕਪਿਲ ਮਿਸ਼ਰਾ ਅਤੇ ਹੋਰਾਂ ਖ਼ਿਲਾਫ਼ ਦਰਜ ਐੱਫ ਆੲੀ ਆਰ ਦੇ ਮਾਮਲੇ ਵਿੱਚ ਜਵਾਬੀ ਕਾਰਵਾੲੀ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਅੱਜ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਗਿਆ ਹੈ। ਇਹ ਨੋਟਿਸ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰ ਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ ਜਾਰੀ ਕੀਤੇ ਗਏ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ, ਸਪੈਸ਼ਲ ਡੀ ਜੀ ਪੀ (ਸਾਈਬਰ ਕ੍ਰਾਈਮ) ਪੰਜਾਬ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਧੰਨਪ੍ਰੀਤ ਕੌਰ ਨੂੰ ‘ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ’ ਲਈ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਦਿੱਲੀ ਵਿਧਾਨ ਸਭਾ ਦੀ ਸੰਪਤੀ ਹੈ ਅਤੇ ਉਸ ਦੇ ਆਧਾਰ ’ਤੇ ਪੰਜਾਬ ਪੁਲੀਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ। ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪੁੱਜੀ ਹੈ। ਪੰਜਾਬ ਪੁਲੀਸ ਦੇ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਤੈਅ ਕੀਤੀ ਜਾਵੇਗੀ।

Advertisement

ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਭਾਜਪਾ ਦੇ ਕਈ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੀ ਵੀਡੀਓ ਰਿਕਾਰਡਿੰਗ ਦੀ ਕਲਿੱਪ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਪਿਛਲੇ ਸਾਲ ਨਵੰਬਰ ਵਿੱਚ ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਦੇ ਪ੍ਰੋਗਰਾਮ ਬਾਰੇ ਮੰਗਲਵਾਰ ਨੂੰ ਹੋਈ ਬਹਿਸ ਦੌਰਾਨ ਵਿਧਾਨ ਸਭਾ ਵਿੱਚ ਗੁਰੂ ਤੇਗ ਬਹਾਦਰ ਦਾ ਅਪਮਾਨ ਕੀਤਾ ਸੀ। ਜਲੰਧਰ ਪੁਲੀਸ ਕਮਿਸ਼ਨਰੇਟ ਵੱਲੋਂ ਮਿਸ਼ਰਾ ਅਤੇ ਹੋਰਾਂ ਵਿਰੁੱਧ ਆਤਿਸ਼ੀ ਦੀ ‘ਸੰਪਾਦਿਤ ਅਤੇ ਫ਼ਰਜ਼ੀ’ ਵੀਡੀਓ ਅਪਲੋਡ ਕਰਨ ਅਤੇ ਫੈਲਾਉਣ ਦੇ ਦੋਸ਼ ਹੇਠ ਐੱਫ ਆਈ ਆਰ ਦਰਜ ਕੀਤੀ ਗਈ ਸੀ।

Advertisement

Advertisement
×