ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Delhi Blast: ਪਠਾਨਕੋਟ ਤੋਂ 45 ਸਾਲਾਂ ਡਾਕਟਰ ਗ੍ਰਿਫਤਾਰ, ਅਲ ਫਲਾਹ ਯੂਨੀਵਰਸਿਟੀ ਨਾਲ ਸਬੰਧ

ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਇਹ 45 ਸਾਲਾਸਰਜਨ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਪਠਾਨਕੋਟ ਦੇ ਇੱਕ ਨਿੱਜੀ...
ਸੰਕੇਤਕ ਤਸਵੀਰ।
Advertisement

ਦਿੱਲੀ ਧਮਾਕੇ ਦੇ ਸਬੰਧ ਵਿੱਚ ਜਾਂਚ ਏਜੰਸੀਆਂ ਨੇ ਪੰਜਾਬ ਦੇ ਪਠਾਨਕੋਟ ਤੋਂ ਇੱਕ ਡਾਕਟਰ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਇਹ 45 ਸਾਲਾਸਰਜਨ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਪਠਾਨਕੋਟ ਦੇ ਇੱਕ ਨਿੱਜੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕੰਮ ਕਰ ਰਿਹਾ ਹੈ।

ਸੂਤਰਾਂ ਨੇ ਅੱਗੇ ਦੱਸਿਆ ਕਿ ਉਸ ਨੇ ਪਹਿਲਾਂ ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਵਿੱਚ ਸਥਿਤ ਅਲ ਫਲਾਹ ਯੂਨੀਵਰਸਿਟੀ ਵਿੱਚ ਵੀ ਕੰਮ ਕੀਤਾ ਸੀ, ਜਿਸ ਨਾਲ "ਵ੍ਹਾਈਟ ਕਾਲਰ ਅਤਿਵਾਦੀ ਮਾਡਿਊਲ" ਕੇਸ ਦੇ ਮੁੱਖ ਸ਼ੱਕੀ ਵੀ ਜੁੜੇ ਹੋਏ ਸਨ।

Advertisement

ਸ਼ੁੱਕਰਵਾਰ ਨੂੰ ਇਸ ਕੇਸ ਦੇ ਸਬੰਧ ਵਿੱਚ ਹਰਿਆਣਾ ਦੇ ਨੂਹ ਜ਼ਿਲ੍ਹੇ ਨਾਲ ਸਬੰਧਤ ਦੋ ਡਾਕਟਰਾਂ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਸੀ। ਇਨ੍ਹਾਂ ਡਾਕਟਰਾਂ ਵਿੱਚੋਂ ਇੱਕ ਨੇ ਆਪਣਾ ਐੱਮ ਬੀ ਬੀ ਐੱਸ ਕੋਰਸ ਪੂਰਾ ਕਰਨ ਤੋਂ ਬਾਅਦ ਅਲ ਫਲਾਹ ਯੂਨੀਵਰਸਿਟੀ ਵਿੱਚ ਆਪਣੀ ਅਪ੍ਰੈਂਟਿਸਸ਼ਿਪ ਕੀਤੀ ਸੀ ਅਤੇ ਉਸ ਦੀ ਅਪ੍ਰੈਂਟਿਸਸ਼ਿਪ 2 ਨਵੰਬਰ ਨੂੰ ਖਤਮ ਹੋ ਗਈ ਸੀ।

ਜਾਰੀ ਜਾਂਚ ਦੌਰਾਨ ਏਜੰਸੀਆਂ ਨੇ ਕਈ ਹੋਰਾਂ ਨੂੰ ਵੀ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚਕਰਤਾਵਾਂ ਨੇ ਪਾਇਆ ਹੈ ਕਿ ਮੁੱਖ ਸ਼ੱਕੀਆਂ ਨੇ ਅਤਿਵਾਦੀ ਸਾਜ਼ਿਸ਼ ਨਾਲ ਸਬੰਧਤ ਆਪਣੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ ਅਤੇ ਤਾਲਮੇਲ ਕਰਨ ਲਈ ਸਵਿਟਜ਼ਰਲੈਂਡ-ਅਧਾਰਤ ਇੱਕ ਐਨਕ੍ਰਿਪਟਡ ਮੈਸੇਜਿੰਗ ਐਪ ਦੀ ਵਰਤੋਂ ਕੀਤੀ ਸੀ। -ਪੀਟੀਆਈ

Advertisement
Show comments