ਨਵੀਂ ਦਿੱਲੀ, 9 ਜੂਨ
ਦਿੱਲੀ ਦੀ ਇੱਕ ਅਦਾਲਤ ਨੇ ਕਤਲ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਉਲੰਪੀਅਨ ਸੁਸ਼ੀਲ ਕੁਮਾਰ ਵੱਲੋਂ ਵਿਸ਼ੇਸ਼ ਭੋਜਨ ਅਤੇ ਸਪਲੀਮੈਂਟ ਮੁਹੱਈਆ ਕਰਵਾਉਣ ਸਬੰਧੀ ਪਾਈ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਕਾਨੂੰਨ ਦੀਆਂ ਨਜ਼ਰਾਂ ਵਿੱਚ ਸਭ ਬਰਾਬਰ ਹਨ। ਪਹਿਲਵਾਨ ਸੁਸ਼ੀਲ ਕੁਮਾਰ ਨੇ ਰੋਹਿਨੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਵਿਸ਼ੇਸ਼ ਭੋਜਨ, ਸਪਲੀਮੈਂਟ ਤੇ ਕਸਰਤ ਦਾ ਸਾਜ਼ੋ-ਸਾਮਾਨ ਜੇਲ੍ਹ ਅੰਦਰ ਮੁਹੱਈਆ ਕਰਵਾਏ ਜਾਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਆਪਣੀ ਸਿਹਤ ਅਤੇ ਪ੍ਰਦਰਸ਼ਨ ਲਈ ਇਹ ਚੀਜ਼ਾਂ ਬਹੁਤ ਹੀ ਜ਼ਰੂਰੀ ਹਨ ਕਿਉਂਕਿ ਉਹ ਪਹਿਲਵਾਨੀ ਜਾਰੀ ਰੱਖਣਾ ਚਾਹੁੰਦੇ ਹਨ। -ਪੀਟੀਆਈ