ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Delhi Elections: ਦਿੱਲੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀ

ਔਰਤਾਂ ਨੂੰ 2500 ਰੁਪਏ ਮਹੀਨਾ ਦੇਣ ਦਾ ਦਾਅਵਾ
ਫੋਟੋ ਪੀਟੀਆਈ
Advertisement

ਨਵੀਂ ਦਿੱਲੀ, 29 ਜਨਵਰੀ

ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ ਅਤੇ ਪੂਰਵਾਂਚਲੀਆਂ ਲਈ ਇੱਕ ਮੰਤਰਾਲੇ ਦੀ ਸਥਾਪਨਾ ਕੀਤੀ ਜਾਵੇਗੀ।

Advertisement

2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਤੋਂ ਹਾਰ ਮਿਲਣ ਤੋਂ ਬਾਅਦ ਕਾਂਗਰਸ ਸੱਤਾ ਤੋਂ ਬਾਹਰ ਹੋ ਗਈ ਸੀ।

ਦਿੱਲੀ ਕਾਂਗਰਸ ਪ੍ਰਧਾਨ ਵੱਲੋਂ ਜਾਰੀ ਕੀਤੇ ਗਏ ਮੈਨੀਫੈਸਟੋ ਵਿਚ ਕਾਂਗਰਸ ਪਾਰਟੀ ਨੇ ਔਰਤਾਂ ਨੂੰ 2500 ਰੁਪਏ ਮਹੀਨਾ, 300 ਯੂਨਿਟ ਤੱਕ ਮੁਫਤ ਬਿਜਲੀ ਅਤੇ 500 ਰੁਪਏ ਵਿੱਚ ਐਲਪੀਜੀ ਸਿਲੰਡਰ ਦੇਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਅਤੇ ਮੁਫਤ ਰਾਸ਼ਨ ਕਿੱਟਾਂ ਵੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਸ਼ਾਮਲ ਸਨ।

ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਵੀ ਮੌਜੂਦ ਸਨ। ਮੈਨੀਫੈਸਟੋ ਵਿੱਚ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਸਾਲ ਲਈ 8500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ। ਪਾਰਟੀ ਨੇ ਸ਼ਹਿਰ ਭਰ ਵਿੱਚ 100 ਇੰਦਰਾ ਕੰਟੀਨਾਂ ਸ਼ੁਰੂ ਕਰਨ ਦਾ ਪ੍ਰਸਤਾਵ ਵੀ ਰੱਖਿਆ ਜੋ 5 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਉਣਗੀਆਂ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। -ਪੀਟੀਆਈ

Advertisement
Tags :
AAPAAPCampaignBJPCongresscongress menifestoCongressDelhiDelhiAssemblyElectionsDelhiElectionBuzzDelhiElectionCampaignDelhiElectionNewsDelhiElections2025DelhiPoliticsDelhiPollsDelhiVotersDelhiVotesElection2025Election2025UpdatesVoteForChange