ਨਵੀਂ ਦਿੱਲੀ, 21 ਅਗਸਤ
ਸੀਬੀਆਈ ਨੇ ਆਬਕਾਰੀ ਨੀਤੀ ਕੇਸ ਵਿੱਚ ਅੱਠ ਪ੍ਰਾਈਵੇਟ ਮੁਲਜ਼ਮਾਂ ਖ਼ਿਲਾਫ਼ ਲੁੱਕਆਊਟ ਸਰਕੁਲਰ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਖ਼ਿਲਾਫ਼ ਅਜਿਹਾ ਹੀ ਇੱਕ ਨੋਟਿਸ ਜਾਰੀ ਕੀਤੇ ਜਾਣ ਦਾ ਦਾਅਵਾ ਕੀਤਾ ਸੀ, ਜਿਸ ਨੂੰ ਕੇਂਦਰੀ ਏਜੰਸੀ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਕੇਂਦਰੀ ਜਾਂਚ ਏਜੰਸੀ ਨੇ ਸਾਫ਼ ਕਰ ਦਿੱਤਾ ਕਿ ਐੱਫਆਈਆਰ ਵਿੱਚ ਨਾਮਜ਼ਦ ਚਾਰ ਸਰਕਾਰੀ ਨੌਕਰਾਂ ਜਿਨ੍ਹਾਂ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਐਕਸਾਈਜ਼ ਵਿਭਾਗ ਦੇ ਤਿੰਨ ਸਾਬਕਾ ਅਧਿਕਾਰੀ ਸ਼ਾਮਲ ਹਨ, ਖਿਲਾਫ਼ ਅਜਿਹਾ ਕੋਈ ਸਰਕੁਲਰ ਜਾਰੀ ਨਹੀਂ ਕੀਤਾ ਗਿਆ ਹੈ।