
ਹੈਦਰਾਬਾਦ, 2 ਦਸੰਬਰ
ਦਿੱਲੀ ਆਬਕਾਰੀ ਵਿੱਚ ਕਥਿਤ ਬੇਨਿਯਮੀਆਂ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਤਿਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ (ਕੇਸੀਆਰ) ਦੀ ਧੀ ਅਤੇ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਦੀ ਵਿਧਾਨ ਕੌਂਸਲ ਮੈਂਬਰ (ਐੱਮਐੱਲਸੀ) ਕੇ. ਕਵਿਤਾ ਨੂੰ 6 ਦਸੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੀਬੀਆਈ ਨੇ ਕਵਿਤਾ ਨੂੰ ਸੀਆਰਪੀਸੀ ਦੀ ਧਾਰਾ 160 ਤਹਿਤ ਨੋਟਿਸ ਜਾਰੀ ਕੀਤਾ ਅਤੇ 6 ਦਸੰਬਰ ਸਵੇਰੇ 11 ਵਜੇ ਦਿੱਲੀ ਜਾਂ ਹੈਦਰਾਬਾਦ ਉਨ੍ਹਾਂ ਦੀ ਸਹੂਲਤ ਮੁਤਾਬਕ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਨੋਟਿਸ ਦਾ ਜਵਾਬ ਦਿੰਦਿਆਂ ਕਵਿਤਾ ਨੇ ਬਿਆਨ ਰਾਹੀਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਉਹ ਉਨ੍ਹਾਂ ਨੂੰ ਆਪਣੀ ਹੈਦਰਾਬਾਦ ਸਥਿਤ ਰਿਹਾਇਸ਼ ’ਤੇ ਮਿਲ ਸਕਦੇ ਹਨ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ