ਨਵੀਂ ਦਿੱਲੀ, 3 ਅਕਤੂਬਰ
ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲਾ ਕੇਸ ਵਿੱਚ ਗ੍ਰਿਫ਼ਤਾਰ ਕਾਰੋਬਾਰੀ ਵਿਜੈ ਨਾਇਰ ਦੀ ਹਿਰਾਸਤ ਅੱਜ ਛੇ ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੁਲਜ਼ਮ ਹਨ। ਨਾਇਰ ਸੀਬੀਆਈ ਦੀ ਹਿਰਾਸਤ ਵਿੱਚ ਹੈ। ਪੰਜ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਡਿਊਟੀ ਮੈਜਿਸਟ੍ਰੇਟ ਰਘੂਬੀਰ ਸਿੰਘ ਨੇ ਇਸ ਸੰਘੀ ਏਜੰਸੀ ਦੀ ਅਪੀਲ ’ਤੇ ਨਾਇਰ ਦੀ ਹਿਰਾਸਤ ਵਧਾ ਦਿੱਤੀ। -ਪੀਟੀਆਈ