ਨਵੀਂ ਦਿੱਲੀ, 28 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਲਾਗੂਕਰਨ ਵਿੱਚ ਕਥਿਤ ਅਨਿਯਮਤਾਵਾਂ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮਹੇਂਦਰੂ ਇੰਡੋਸਪੀਰਿਟਸ ਨਾਮ ਦੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਨ। ਸੂਤਰਾਂ ਨੇ ਕਿਹਾ ਕਿ ਰਾਤ ਭਰ ਚੱਲੀ ਪੁੱਛਗਿਛ ਤੋਂ ਬਾਅਦ ਮਹੇਂਦਰੂ ਨੂੰ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ ਦੇ ਪ੍ਰਬੰਧਾਂ ਤਹਿਤ ਹਿਰਾਸਤ ’ਚ ਲਿਆ ਗਿਆ। ਦਿੱਲੀ ਦੀ ਅਦਾਲਤ ਨੇ ਉਸ ਨੂੰ ਅੱਠ ਦਿਨ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। -ਪੀਟੀਆਈ