ਨਵੀਂ ਦਿੱਲੀ, 13 ਦਸੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਚਾਰ ਵਿਧਾਇਕਾਂ ਨੂੰ ਐਤਵਾਰ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਕ ਦਿਨ ਪਹਿਲਾਂ ‘ਆਪ’ ਨੇ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਨਗਰ ਨਿਗਮਾਂ ਵਿੱਚ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਗਾਇਆ ਸੀ। ਆਪ ਦਾ ਦੋਸ਼ ਹੈ ਕਿ ਉੱਤਰੀ ਤੇ ਦੱਖਣੀ ਦਿੱਲੀ ਨਗਰ ਨਿਗਮਾਂ ਵਿੱਚ 2400 ਕਰੋੜ ਰੁਪਏ ਦਾ ਘਪਲਾ ਹੋਇਆ ਹੈ। ਪਾਰਟੀ ਨੇ ਕਿਹਾ ਸੀ ਕਿ ਜਦੋਂ ਤੱਕ ਜਾਂਚ ਦੇ ਹੁਕਮ ਨਹੀਂ ਦਿੱਤੇ ਜਾਂਦੇ ਉਦੋਂ ਤੱਕ ਸ਼ਾਹ ਤੇ ਉਪ ਰਾਜਪਾਲ ਅਨਿਲ ਬੈਜਲ ਤੇ ਘਰਾਂ ਬਾਹਰਾ ਐਤਵਾਰ ਤੋਂ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਰਾਜਿੰਦਰ ਨਗਰ ਥਾਣੇ ਵਿੱਚ ਲਿਜਾਇਆ ਗਿਆ। ਪੁਲੀਸ ਨੇ ਚੱਢਾ ਤੋਂ ਇਲਾਵਾ ਬੁਰਾੜੀ ਦੇ ਵਿਧਾਇਕ ਸੰਜੀਵ ਝਾਅ, ਕਿਰਾੜੀ ਦੇ ਵਿਧਾਇਕ ਰਿਤੂਰਾਜ ਝਾਅ ਤੇ ਕੋਂਡਲੀ ਵਿਧਾਇਕ ਕੁਲਦੀਪ ਕੁਮਾਰ ਨੂੰ ਹਿਰਾਸਤ ਵਿੱਚ ਲਿਆ ਹੈ।