ਦਿੱਲੀ ਸਰਕਾਰ ਵੱਲੋਂ ਵਿਸਟਾਰਾ, ਇੰਡੀਗੋ, ਸਪਾਈਸਜੈੱਟ ਤੇ ਏਅਰ ਏਸ਼ੀਆ ਖ਼ਿਲਾਫ਼ ਕੇਸ ਦਰਜ

ਮਹਾਰਾਸ਼ਟਰ ਤੋਂ ਆਏ ਮੁਸਾਫ਼ਰਾਂ ਦੀ ਆਰਟੀ-ਪੀਸੀਆਰ ਰਿਪੋਰਟਾਂ ਚੈੱਕ ਨਾ ਕਰਨ ਦਾ ਮਾਮਲਾ

ਦਿੱਲੀ ਸਰਕਾਰ ਵੱਲੋਂ ਵਿਸਟਾਰਾ, ਇੰਡੀਗੋ, ਸਪਾਈਸਜੈੱਟ ਤੇ ਏਅਰ ਏਸ਼ੀਆ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ, 18 ਅਪਰੈਲ

ਦਿੱਲੀ ਸਰਕਾਰ ਨੇ ਮਹਾਰਾਸ਼ਟਰ ਤੋਂ ਆਉਣ ਵਾਲੇ ਮੁਸਾਫ਼ਰਾਂ ਦੀਆਂ ਆਰਟੀ-ਪੀਸੀਆਰ ਟੈਸਟ ਰਿਪੋਰਟਾਂ ਚੈੱਕ ਨਾ ਕਰਨ ਵਾਲੀਆਂ ਚਾਰ ਏਅਰਲਾਈਨਾਂ ਖ਼ਿਲਾਫ ਕੇਸ ਦਰਜ ਕੀਤਾ ਹੈ। ਸਰਕਾਰ ਵਿਚਲੇ ਸੂਤਰਾਂ ਮੁਤਾਬਕ ਚਾਰ ਏਅਰਲਾਈਨਾਂ- ਵਿਸਟਾਰ, ਇੰਡੀਗੋ, ਸਪਾਈਸਜੈੱਟ ਤੇ ਏਅਰ ਏਸ਼ੀਆ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਚੇਤੇ ਰਹੇ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਤੇਜ਼ੀ ਨਾਲ ਫੈਲ ਰਹੇ ਕਰੋਨਾ ਨੂੰ ਠੱਲ੍ਹਣ ਲਈ ਐਲਾਨੀਆਂ ਪੇਸ਼ਬੰਦੀਆਂ ਤਹਿਤ ਮਹਾਰਾਸ਼ਟਰ ਤੋਂ ਦਿੱਲੀ ਆਉਣ ਵਾਲੇ ਮੁਸਾਫ਼ਰਾਂ ਲਈ 72 ਘੰਟੇ ਪਹਿਲਾਂ ਜਾਰੀ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਸੀ। ਹਦਾਇਤਾਂ ’ਚ ਸਾਫ਼ ਕੀਤਾ ਗਿਆ ਸੀ ਕਿ ਅਜਿਹੇ ਮੁਸਾਫ਼ਰ ਜਿਨ੍ਹਾਂ ਕੋਲ ਨੈਗੇਟਿਵ ਰਿਪੋਰਟ ਨਹੀਂ ਹੋਵੇਗੀ, ਉਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ਕੀਤਾ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All