ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਜਨਵਰੀ
ਦਿੱਲੀ ਸਰਕਾਰ ਦੇ ਸ਼ਨਿਚਰਵਾਰ ਨੂੰ ਕਰਫਿਊ ਹਟਾਉਣ ਤੇ ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਪ੍ਰਣਾਲੀ ਨੂੰ ਖਤਮ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਉਪ ਰਾਜਪਾਲ ਅਨਿਲ ਬੈਜਲ ਨੇ ਰੱਦ ਕਰਦ ਦਿੱਤਾ। ਸ੍ਰੀ ਬੈਜਲ ਨੇ ਕਿਹਾ ਜਦੋਂ ਤੱਕ ਹਾਲਾਤ ਆਮ ਵਾਂਗ ਨਹੀਂ ਹੁੰਦੇ ਪਾਬੰਦੀਆਂ ਜਾਰੀ ਰਹਿਣਗੀਆਂ ਪਰ ਉਨ੍ਹਾਂ ਨੇ ਸ਼ਹਿਰ ਦੇ ਨਿੱਜੀ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।