ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਨਰੇਸ਼ ਸਹਿਰਾਵਤ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਨਰੇਸ਼ ਸਹਿਰਾਵਤ ਨੂੰ ਮਹਿਪਾਲਪੁਰ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਮਿਲੀ ਹੈ ਜਦਕਿ ਇਸ ਮਾਮਲੇ ਵਿਚ ਯਸ਼ਪਾਲ ਨੂੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਸੱਜਣ ਕੁਮਾਰ ਦੀ ਤਰ੍ਹਾਂ ਨਰੇਸ਼ ਵੀ ਲਗਾਤਾਰ ਜ਼ਮਾਨਤ ਲਈ ਅਰਜ਼ੀਆਂ ਲਗਾ ਰਿਹਾ ਹੈ। ਹੁਣ ਉਸ ਨੇ ਸਿਹਤ ਖਰਾਬ ਹੋਣ ਦਾ ਬਹਾਨਾ ਲਗਾ ਕੇ ਦਿੱਲੀ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਲਗਾਈ। ਇਸ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਮੈਡੀਕਲ ਰਿਪੋਰਟ ਮੰਗਵਾ ਕੇ ਚੈੱਕ ਕਰਨ ਤੋਂ ਬਾਅਦ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ।