ਨਵੀਂ ਦਿੱਲੀ, 4 ਜੂਨ
ਚੀਨੀ ਵੀਜ਼ਾ ਘੁਟਾਲੇ ਦੇ ਕੇਸ ’ਚ ਹੇਠਲੀ ਅਦਾਲਤ ਵੱਲੋਂ ਰਾਹਤ ਤੋਂ ਇਨਕਾਰ ਕੀਤੇ ਜਾਣ ਮਗਰੋਂ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੇ ਅੱਜ ਪੇਸ਼ਗੀ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਹੇਠਲੀ ਅਦਾਲਤ ਨੇ ਕਾਰਤੀ ਅਤੇ ਦੋ ਹੋਰਾਂ ਨੂੰ ਪੇਸ਼ਗੀ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਕਿਸਮ ਦਾ ਹੈ। ਅਦਾਲਤ ਨੇ ਉਸ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਵੀ ਵਾਪਸ ਲੈ ਲਈ ਸੀ। ਉਨ੍ਹਾਂ ਨਿਰਦੇਸ਼ ਦਿੱਤੇ ਸਨ ਕਿ ਉਹ ਜਾਂਚ ’ਚ ਸ਼ਾਮਲ ਹੋਣ। -ਪੀਟੀਆਈ