ਨਵੀਂ ਦਿੱਲੀ, 28 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਪੁਲੀਸ ’ਤੇ ਲਾਏ ਗਏ 25 ਹਜ਼ਾਰ ਰੁਪਏ ਜੁਰਮਾਨੇ ਉਤੇ ਰੋਕ ਲਾ ਦਿੱਤੀ ਹੈ। ਇਹ ਕੇਸ ਦਿੱਲੀ ਦੰਗਿਆਂ ਨਾਲ ਜੁੜਿਆ ਹੋਇਆ ਹੈ। ਹਾਈ ਕੋਰਟ ਨੇ ਹਾਲਾਂਕਿ ਹੇਠਲੀ ਅਦਾਲਤ ਦੀਆਂ ਉਨ੍ਹਾਂ ਹਦਾਇਤਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਜੋ ਕਿ ਜਾਂਚ ਦੇ ਮਾਮਲੇ ਵਿਚ ਜਾਰੀ ਕੀਤੀਆਂ ਗਈਆਂ ਹਨ। ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ ਹੋਣ ਤੱਕ ਜੁਰਮਾਨੇ ਉਤੇ ਰੋਕ ਲਾਈ ਜਾਂਦੀ ਹੈ। ਦਿੱਲੀ ਪੁਲੀਸ ਨੇ ਜੁਰਮਾਨੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਹੇਠਲੀ ਅਦਾਲਤ ਨੇ ਕੇਸ ਵਿਚ ਪੁਲੀਸ ਦੀ ਜਾਂਚ ਨੂੰ ‘ਸੰਵੇਦਨਾਹੀਣ ਤੇ ਮਜ਼ਾਕ’ ਕਰਾਰ ਦਿੱਤਾ ਸੀ। -ਪੀਟੀਆਈ