DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi Hotel Fire: ਵਿਦੇਸ਼ ਮੰਤਰਾਲੇ ਨੇ ਦਿੱਲੀ ਅੱਗ ਹਾਦਸੇ ਵਿੱਚ 13 ਵਿਦੇਸ਼ੀਆਂ ਦੀ ਮੌਤ ਹੋਣ ਦੀ ਕੀਤੀ ਪੁਸ਼ਟੀ

ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਦੇ ਇੱਕ ਹੋਟਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੌਰਾਨ ਮਾਰੇ ਗਏ ਲੋਕਾਂ ਵਿੱਚ 13 ਵਿਦੇਸ਼ੀ ਨਾਗਰਿਕ ਸ਼ਾਮਲ ਸਨ। ਮੰਤਰਾਲੇ ਨੇ...

  • fb
  • twitter
  • whatsapp
  • whatsapp
featured-img featured-img
Tribune file
Advertisement

ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਦੇ ਇੱਕ ਹੋਟਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਦੌਰਾਨ ਮਾਰੇ ਗਏ ਲੋਕਾਂ ਵਿੱਚ 13 ਵਿਦੇਸ਼ੀ ਨਾਗਰਿਕ ਸ਼ਾਮਲ ਸਨ। ਮੰਤਰਾਲੇ ਨੇ ਕਿਹਾ ਕਿ ਉਹ ਦੂਤਾਵਾਸਾਂ ਅਤੇ ਪੀੜਤਾਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ।

ਹਫ਼ਤਾਵਾਰੀ ਮੀਡੀਆ ਬ੍ਰੀਫਿੰਗ (ਪੱਤਰਕਾਰ ਸੰਮੇਲਨ) ਨੂੰ ਸੰਬੋਧਨ ਕਰਦਿਆਂ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।

Advertisement

ਜੈਸਵਾਲ ਨੇ ਕਿਹਾ, "ਇਸ ਘਟਨਾ ਵਿੱਚ  13 ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋਈ ਹੈ। ਅਸੀਂ ਇਸ ਘਟਨਾ ਉੱਤੇ ਆਪਣੀ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਇਹਨਾਂ ਸਾਰੇ ਦੇਸ਼ਾਂ ਦੇ ਦੂਤਾਵਾਸਾਂ ਦੇ ਸੰਪਰਕ ਵਿੱਚ ਹਾਂ ਅਤੇ ਉਹਨਾਂ ਦੀ ਉਸੇ ਤਰੀਕੇ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜਿਸ ਤਰ੍ਹਾਂ ਉਹ ਚਾਹੁੰਦੇ ਹਨ।"

Advertisement

ਵਿਦੇਸ਼ ਮੰਤਰਾਲੇ (MEA) ਦੇ ਅਨੁਸਾਰ, ਮਾਰੇ ਗਏ ਵਿਦੇਸ਼ੀ ਨਾਗਰਿਕਾਂ ਵਿੱਚ ਮੋਜ਼ੰਬੀਕ, ਲਾਇਬੇਰੀਆ, ਉਜ਼ਬੇਕਿਸਤਾਨ, ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ, ਬੰਗਲਾਦੇਸ਼ ਅਤੇ ਇਰਾਕ ਤੋਂ ਇੱਕ-ਇੱਕ, ਨਾਈਜੀਰੀਆ ਤੋਂ ਚਾਰ ਅਤੇ ਕਿਰਗਿਜ਼ਸਤਾਨ ਤੋਂ ਤਿੰਨ ਨਾਗਰਿਕ ਸ਼ਾਮਲ ਸਨ।

ਜੈਸਵਾਲ ਨੇ ਦੱਸਿਆ ਕਿ ਇਸ ਅੱਗ ਹਾਦਸੇ ਵਿੱਚ ਕਰੀਬ 22 ਵਿਦੇਸ਼ੀ ਨਾਗਰਿਕ ਜ਼ਖ਼ਮੀ ਵੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Advertisement
×