ਨਵੀਂ ਦਿੱਲੀ, 8 ਅਕਤੂਬਰ
ਕੇਂਦਰੀ ਮੰਤਰੀ ਜੀਤੇਂਦਰ ਸਿੰਘ ਨੇ ਅੱਜ ਦੱਸਿਆ ਕਿ ਦਿੱਲੀ ਤੋਂ ਕਟੜਾ ਜਾਣ ਵਾਲੀ ਵੰਦੇ ਭਾਰਤ ਰੇਲ ਸੇਵਾ ਜਲਦੀ ਬਹਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵਰਾਤਰਿਆਂ ਤੋਂ ਪਹਿਲਾਂ ਜੰਮੂ ਕਸ਼ਮੀਰ ’ਚ ਕਟੜਾ ਲਈ ਰੇਲ ਸੇਵਾ ਬਹਾਲ ਕਰਨ ਸਬੰਧੀ ਰੇਲ ਮੰਤਰੀ ਪਿਊਸ਼ ਗੋਇਲ ਨਾਲ ਚਰਚਾ ਕੀਤੀ ਗਈ ਹੈ। ਉਨ੍ਹਾਂ ਟਵੀਟ ਕੀਤਾ, ‘ਰੇਲ ਮੰਤਰੀ ਪਿਊਸ਼ ਗੋਇਲ ਨਾਲ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਬਹਾਲ ਕਰਨ ਬਾਰੇ ਚਰਚਾ ਕੀਤੀ। ਨਵਰਾਤਰਿਆਂ ’ਚ ਧਾਰਮਿਕ ਸਥਾਨ ’ਤੇ ਜਾਣ ਦੀ ਯੋਜਨਾ ਬਣਾ ਰਹੇ ਦੇਸ਼ ਭਰ ਦੇ ਸ਼ਰਧਾਲੂਆਂ ਲਈ ਇਹ ਜਾਣਕਾਰੀ ਤੱਸਲੀ ਵਾਲੀ ਹੋਵੇਗੀ।’ -ਪੀਟੀਆਈ