ਦਿੱਲੀ ਸ਼ਰਾਬ ਨੀਤੀ: ਈਡੀ ਨੇ ਫ਼ਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ : The Tribune India

ਦਿੱਲੀ ਸ਼ਰਾਬ ਨੀਤੀ: ਈਡੀ ਨੇ ਫ਼ਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ

ਦਿੱਲੀ ਸ਼ਰਾਬ ਨੀਤੀ: ਈਡੀ ਨੇ ਫ਼ਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ

ਫ਼ਰੀਦਕੋਟ ਵਿਚਲਾ ਦੀਪ ਮਲਹੋਤਰਾ ਦਾ ਘਰ।

ਚੰਡੀਗੜ੍ਹ/ਨਵੀਂ ਦਿੱਲੀ, 7 ਅਕਤੂਬਰ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ। ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਉਸ ਦੀ ਕੰਪਨੀ ਨੇ ਦਿੱਲੀ ਵਿੱਚ ਕਈ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਸੀ ਅਤੇ ਉਹ ਚਲਾ ਰਹੀ ਸੀ। ਇਹ ਛਾਪੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਾਰੇ ਜਾ ਰਹੇ ਹਨ। ਦਿੱਲੀ ਸਰਕਾਰ ਨੇ ਹੁਣ ਇਹ ਨੀਤੀ ਵਾਪਸ ਲੈ ਲਈ ਹੈ। ਸੂਤਰਾਂ ਨੇ ਦੱਸਿਆ ਕਿ ਈਡੀ ਦੇ ਅਧਿਕਾਰੀ ਦਿੱਲੀ, ਪੰਜਾਬ ਅਤੇ ਹੈਦਰਾਬਾਦ 'ਚ 35 ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ। 

ਫ਼ਰੀਦਕੋਟ(ਜਸਵੰਤ ਜੱਸ): ਈਡੀ ਦੀ ਟੀਮ ਨੇ ਅੱਜ ਸਵੇਰੇ ਸ਼ਰਾਬ ਦੇ ਕਾਰੋਬਾਰੀ ਅਤੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਈਡੀ ਦੀ ਟੀਮ ਆਖਰੀ ਰਿਪੋਰਟਾਂ ਮਿਲਣ ਤੱਕ ਦੀਪ ਮਲਹੋਤਰਾ ਦੇ ਘਰ ਹੈ। ਛਾਪੇ ਵੇਲੇ ਦੀਪ ਮਲਹੋਤਰਾ ਘਰ ਵਿਚ ਨਹੀਂ ਹਨ। ਈਡੀ ਦੀ ਟੀਮ ਨੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਨੂੰ ਚਾਰੇ ਪਾਸਿਓਂ ਸੀਲ ਕੀਤਾ ਹੋਇਆ ਹੈ ਅਤੇ ਅੰਦਰ ਆਪਣੀ ਕਾਰਵਾਈ ਕਰ ਰਹੇ ਹਨ।

ਮਾਨਸਾ (ਜੋਗਿੰਦਰ ਸਿੰਘ ਮਾਨ): ਈਡੀ ਨੇ ਅੱਜ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਤਹਿਤ ਮਾਨਸਾ ਵਿਖੇ ਵੀ ਰਾਜ ਕੁਮਾਰ ਦੇ ਘਰ ਛਾਪਾ ਮਾਰਿਆ ਗਿਆ। ਉਹ ਸ਼ਰਾਬ ਦੇ ਕਾਰੋਬਾਰੀਏ ਅਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪਕ ਮਲਹੋਤਰਾ ਦੇ ਨਜ਼ਦੀਕੀ ਸਾਥੀ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਨਾਲ ਕੰਮ ਕਰਦੇ ਆ ਰਹੇ ਹਨ।

ਇਸੇ ਦੌਰਾਨ ਹੀ ਰਾਜ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਦੀਪਕ ਮਲਹੋਤਰਾ ਦੀ ਕੰਪਨੀ ਦਾ ਮੁਲਾਜ਼ਮ ਹੈ ਅਤੇ ਈਡੀ ਦੇ ਟੀਮ ਮੈਂਬਰ ਘਰ ਦੀ ਤਲਾਸ਼ੀ ਲੈਂਦੇ ਰਹੇ ਪਰ ਉਨ੍ਹਾਂ ਨੂੰ ਘਰੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ