ਦਿੱਲੀ ਸ਼ਰਾਬ ਨੀਤੀ: ਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਰੋਕ ਲਗਾਈ
ਨਵੀਂ ਦਿੱਲੀ, 25 ਜੂਨ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੇ...
Advertisement
ਨਵੀਂ ਦਿੱਲੀ, 25 ਜੂਨ
ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਕੀਤੀ ਸਮੱਗਰੀ ਦਾ ਸਹੀ ਤਰ੍ਹਾਂ ਵਿਸ਼ਲੇਸ਼ਣ ਕਰਨ ਵਿੱਚ ਅਸਫਲ ਰਹੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਦੇ ਸਮੇਂ ਵਿਵੇਕ ਦੀ ਵਰਤੋਂ ਨਹੀਂ ਕੀਤੀ। ਬੈਂਚ ਨੇ ਇਹ ਵੀ ਕਿਹਾ ਕਿ ਹੇਠਲੀ ਅਦਾਲਤ ਨੂੰ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ।
Advertisement
ਇਸ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।
Advertisement
×