ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ: ਆਈਜੀਆਈ ਹਵਾਈ ਅੱਡੇ ਦੇ ‘ਟਰਮੀਨਲ-1’ ਦੀ ਛੱਤ ਦਾ ਹਿੱਸਾ ਡਿੱਗਣ ਕਾਰਨ ਇਕ ਹਲਾਕ

ਛੇ ਹੋਰ ਜ਼ਖ਼ਮੀ; ਟਰਮੀਨਲ-1 ਤੋਂ ਉਡਾਣਾਂ ਬੰਦ; ਮੰਤਰੀ ਨੇ ਜਾਂਚ ਦੇ ਆਦੇਸ਼ ਦਿੱਤੇ
ਆਈਜੀਆਈ ਦੇ ਟਰਮੀਨਲ-1 ਦੀ ਛੱਤ ਦੇ ਡਿੱਗੇ ਹਿੱਸੇ ਹੇਠ ਦੱਬੀਆਂ ਕਾਰਾਂ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 28 ਜੂਨ

ਕੌਮੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਵਿਚਾਲੇ ਅੱਜ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇਕ ਹਿੱਸਾ ਵਾਹਨਾਂ ’ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਚਾਰ ਵਾਹਨ ਵੀ ਨੁਕਸਾਨੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਟਰਮੀਨਲ-1 ’ਤੇ ਜਹਾਜ਼ਾਂ ਦੇ ਉੱਡਣ ਤੇ ਉਤਰਨ ’ਤੇ ਰੋਕ ਲਾਉਣੀ ਪਈ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 20 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਤਿੰਨ-ਤਿੰਨ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। -ਪੀਟੀਆਈ

Advertisement

ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਹਾਦਸੇ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹੋਏ। -ਫੋਟੋ: ਪੀਟੀਆਈ
Advertisement