
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਜਨਵਰੀ
ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹਿੰਸਾ ਤੋਂ ਬਾਅਦ ਪੁਲੀਸ ਤੇ ਆਰਏਐੱਫ ਨੇ ਸਿੰਘੂ ਬਾਰਡਰ ਘੇਰ ਲਿਆ ਹੈ। ਬਾਰਡਰ ’ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਇਥੇ ਨਾ ਕਿਸੇ ਨੂੰ ਆਉਣ ਦਿੱਤਾ ਜਾ ਰਿਹਾ ਹੈ ਤੇ ਨਾ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਸਿੰਘੂ ਬਾਰਡਰ ਦੇ ਸਾਰੇ ਰਾਹ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਯੂੀਪੀ ਪੁਲੀਸ ਨੇ ਗਾਜ਼ੀਪੁਰ ਬਾਰਡਰ ’ਤੇ ਵੀ ਫਲੈਗ ਮਾਰਚ ਕੀਤਾ।


ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ