DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Police ਨੇ ਮੇਰੇ ਨਾਲ ਕੁੱਟਮਾਰ ਕੀਤੀ: ਬ੍ਰਿਟਾਸ

ਵੱਖ-ਵੱਖ ਆਗੂਆਂ ਵੱਲੋਂ ਦਿੱਲੀ ਪੁਲੀਸ ਦੀ ਨਿਖੇਧੀ

  • fb
  • twitter
  • whatsapp
  • whatsapp
Advertisement
ਸੀ ਪੀ ਆਈ (ਐੱਮ) ਦੇ ਸੰਸਦ ਮੈਂਬਰ ਜੌਹਨ ਬ੍ਰਿਟਾਸ ਨੇ ਅੱਜ ਕਿਹਾ ਕਿ ਉਹ ਪੁਲੀਸ ਦੀਆਂ ਪਾਬੰਦੀਆਂ ਦੇ ਦਾਇਰੇ ਵਿੱਚ ਰਹਿ ਕੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ, ਫਿਰ ਵੀ ਦਿੱਲੀ ਪੁਲੀਸ ਅਤੇ ਸੀ ਆਰ ਪੀ ਐੱਫ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ। ਬੀਤੇ ਦਿਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ ਕਨਾਟ ਪਲੇਸ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਬ੍ਰਿਟਾਸ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਨੂੰ 50 ਮੀਟਰ ਤੱਕ ਧੂਹਿਆ, ਗੱਡੀ ਵਿੱਚ ਕੁੱਟਮਾਰ ਕੀਤੀ ਅਤੇ ਫਿਰ ਸੜਕ ਕਿਨਾਰੇ ਛੱਡ ਦਿੱਤਾ। ਉਨ੍ਹਾਂ ਰਾਸ਼ਟਰਪਤੀ ਅਤੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਹੇਠ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਸੀ ਪੀ ਐੱਮ ਆਗੂ ਐੱਮ ਏ ਬੇਬੀ ਨੇ ਦੋਸ਼ ਲਾਇਆ ਕਿ ਪੁਲੀਸ ਆਰ ਐੱਸ ਐੱਸ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਅਤੇ ਹੋਰ ਸੰਸਦ ਮੈਂਬਰਾਂ ਦੀ ਵੀ ਕੁੱਟਮਾਰ ਕੀਤੀ ਗਈ ਹੈ। ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ।

Advertisement

Advertisement

Advertisement
×