ਦਿੱਲੀ ਪੁਲੀਸ ਵੱਲੋਂ ਬੈਰੀਕੇਡਿੰਗ ਹਟਾਉਣ ਦੀ ਕਾਰਵਾਈ ਸ਼ੁਰੂ

ਦਿੱਲੀ ਪੁਲੀਸ ਵੱਲੋਂ ਬੈਰੀਕੇਡਿੰਗ ਹਟਾਉਣ ਦੀ ਕਾਰਵਾਈ ਸ਼ੁਰੂ

ਟਿਕਰੀ ਬਾਰਡਰ ਤੋਂ ਪੱਥਰ ਹਟਵਾਉਂਦੀ ਹੋਈ ਪੁਲੀਸ।

ਰਵਿੰਦਰ ਸੈਣੀ

ਝੱਜਰ, 24 ਜਨਵਰੀ

ਗਣਤੰਤਰ ਦਿਵਸ ਤੋਂ ਦੋ ਦਿਨ ਪਹਿਲਾਂ ਦਿੱਲੀ ਪੁਲੀਸ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਲਈ ਐਤਵਾਰ ਨੂੰ ਬੈਰੀਕੇਡਿੰਗ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਕਰੇਨਾਂ ਦੀ ਮਦਦ ਨਾਲ ਟਿਕਰੀ ਬਾਰਡਰ ਤੋਂ ਪੱਥਰ ਹਟਵਾ ਕੇ ਦਿੱਲੀ-ਰੋਹਤਕ ਸੜਕ ਖੋਲ੍ਹ ਦਿੱਤੀ ਹੈ। ਪੁਲੀਸ ਨੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਦੋ ਮਹੀਨੇ ਪਹਿਲਾਂ ਭਾਰੇ ਪੱਥਰ, ਰੇਤੇ ਨਾਲ ਭਰੇ ਟਰਾਲੇ ਅਤੇ ਕੰਡਿਆਲੀ ਤਾਰ ਲਾ ਕੇ ਰਸਤੇ ਬੰਦ ਕਰ ਦਿੱਤੇ ਸਨ। ਪੁਲੀਸ ਨੇ ਰੇਤੇ ਨਾਲ ਭਰੇ ਡੰਪ ਵੀ ਹਟਵਾ ਦਿੱਤੇ ਹਨ। ਹਾਲਾਂਕਿ, ਬਾਰਡਰ ਤੋਂ ਦੋ-ਪਰਤੀ ਸਾਧਾਰਨ ਬੈਰੀਕੇਡਿੰਗ ਨੂੰ ਹਟਾਇਆ ਜਾਣਾ ਬਾਕੀ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਪੁਰਸ਼ੋਤਮ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਪੁਲੀਸ ਨੇ 26 ਜਨਵਰੀ ਤੋਂ ਪਹਿਲਾਂ ਟਰੈਕਟਰ ਪਰੇਡ ਲਈ ਬੈਰੀਕੇਡਿੰਗ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਭਰੋਸਾ ਦਿੱਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All