ਨਵੀਂ ਦਿੱਲੀ, 28 ਜਨਵਰੀ
ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਦੰਡਾਵਲੀ ਦੀ ਧਾਰਾ 124 ਏ (ਦੇਸ਼ ਧ੍ਰੋਹ) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।