ਨਵੀਂ ਦਿੱਲੀ, 26 ਮਾਰਚ
ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਹੱਕ ਵਿਚ ਰਾਜਘਾਟ ’ਤੇ ਸੰਕਲਪ ਸੱਤਿਆਗ੍ਰਹਿ ਸ਼ੁਰੂ ਕਰਨ ਤੋਂ ਬਾਅਦ ਦਿੱਲੀ ਪੁਲੀਸ ਨੇ ਰਾਜਘਾਟ ਲਾਗੇ ਧਾਰਾ 144 ਲਾ ਦਿੱਤੀ ਹੈ। ਪੁਲੀਸ ਦਾ ਦਾਅਵਾ ਹੈ ਕਿ ਕਾਂਗਰਸ ਨੇ ਇਥੇ ਪ੍ਰਦਰਸ਼ਨ ਕਰਨ ਦੀ ਅਗਾਉਂ ਇਜਾਜ਼ਤ ਨਹੀਂ ਲਈ। ਦੂਜੇ ਪਾਸੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਬਿਆਨ (ਮੋਦੀ ਸਰਨੇਮ) ਰਾਹੁਲ ਗਾਂਧੀ ਨੇ ਕਰਨਾਟਕ ਵਿਚ ਦਿੱਤਾ ਸੀ ਪਰ ਕੇਸ ਗੁਜਰਾਤ ਵਿਚ ਤਬਦੀਲ ਕਰ ਦਿੱਤਾ ਗਿਆ। ਭਾਜਪਾ ਕੋਲ ਕਰਨਾਟਕ ’ਚ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਾਕਤ ਨਹੀਂ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ