ਨਵੀਂ ਦਿੱਲੀ, 25 ਨਵੰਬਰ
ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਨ ਲਈ ਵੱਖ-ਵੱਖ ਕਿਸਾਨ ਸੰਗਠਨਾਂ ਦੀਆਂ ਸਾਰੀਆਂ ਬੇਨਤੀਆਂ ਨੂੰ ਰੱਦ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਪੁਲੀਸ (ਨਵੀਂ ਦਿੱਲੀ) ਨੇ ਟਵੀਟ ਕੀਤਾ, ‘26 ਅਤੇ 27 ਨਵੰਬਰ ਨੂੰ ਦਿੱਲੀ ਆਉਣ ਵਾਲੀਆਂ ਕਿਸਾਨ ਜਥੇਬੰਦੀਆਂ ਲਈ ਸੂਚਨਾ… 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨਾਂ ਲਈ ਵੱਖ-ਵੱਖ ਕਿਸਾਨ ਸੰਗਠਨਾਂ ਦੀਆਂ ਬੇਨਤੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਆਗੂਆਂ ਨੂੰ ਇਸ ਬਾਰੇ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਗਿਆ ਹੈ। ਕ੍ਰਿਪਾ ਕਰਕੇ ਦਿੱਲੀ ਪੁਲੀਸ ਨੂੰ ਸਹਿਯੋਗ ਦਿਓ ਅਤੇ ਕਰੋਨਾ ਮਹਾਮਾਰੀ ਦੌਰਾਨ ਦਿੱਲੀ ਵਿੱਚ ਇਕੱਠੇ ਨਾ ਹੋਵੋ। ਪੁਲੀਸ ਦੀ ਅਪੀਲ ਨਾ ਮੰਨਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’