DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi Protest: ਦਿੱਲੀ 'ਚ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲੋੜ ਪੈਣ 'ਤੇ ਭਾਰਤ ਲਈ ਟਰੈਵਲ ਐਡਵਾਈਜ਼ਰੀਜ਼ ਦਾ ਮੁਲਾਂਕਣ ਕਰਾਂਗੇ: ਚੀਨ

ਚੀਨ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਅਤੇ ਕੁਝ ਹੋਰ ਸ਼ਹਿਰਾਂ ਵਿੱਚ ਚੋਣਾਂ ਦੇ ਮੁੱਖ ਅਧਿਕਾਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਸਥਿਤੀ ਬਦਲਣ ਦੇ ਨਾਲ-ਨਾਲ ਉਹ ਮੁਲਾਂਕਣ ਕਰੇਗਾ ਕਿ ਕੀ ਭਾਰਤ ਲਈ ਯਾਤਰਾ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਚੀਨ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਅਤੇ ਕੁਝ ਹੋਰ ਸ਼ਹਿਰਾਂ ਵਿੱਚ ਚੋਣਾਂ ਦੇ ਮੁੱਖ ਅਧਿਕਾਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਸਥਿਤੀ ਬਦਲਣ ਦੇ ਨਾਲ-ਨਾਲ ਉਹ ਮੁਲਾਂਕਣ ਕਰੇਗਾ ਕਿ ਕੀ ਭਾਰਤ ਲਈ ਯਾਤਰਾ ਸਲਾਹ-ਮਸ਼ਵਰੇ (ਟ੍ਰੈਵਲ ਐਡਵਾਈਜ਼ਰੀਜ਼) ਦੀ ਲੋੜ ਹੈ।

ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਓ ਨਿੰਗ ਨੇ ਇੱਥੇ ਇੱਕ ਮੀਡੀਆ ਬ੍ਰੀਫਿੰਗ ਦੌਰਾਨ ਇਹ ਟਿੱਪਣੀ ਉਸ ਸਵਾਲ ਦਾ ਜਵਾਬ ਦਿੰਦਿਆਂ ਕੀਤੀ ਜਿਸ ਵਿੱਚ ਪੁੱਛਿਆ ਗਿਆ ਸੀ ਕਿ ਕੀ ਚੀਨ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਭਾਰਤ ਯਾਤਰਾ ਨਾ ਕਰਨ ਦੀ ਕੋਈ ਯਾਤਰਾ ਸਲਾਹ ਜਾਰੀ ਕਰਨ 'ਤੇ ਵਿਚਾਰ ਕਰੇਗਾ।

Advertisement

ਮਾਓ ਨੇ ਕਿਹਾ, "ਚੀਨ ਨੇ ਘਟਨਾਕ੍ਰਮ 'ਤੇ ਨਜ਼ਰ ਰੱਖੀ ਹੋਈ ਹੈ, ਅਤੇ ਸਥਿਤੀ ਬਦਲਣ ਦੇ ਨਾਲ-ਨਾਲ ਮੁਲਾਂਕਣ ਕਰੇਗਾ ਕਿ ਕੀ ਯਾਤਰਾ ਸਲਾਹ-ਮਸ਼ਵਰੇ ਦੀ ਲੋੜ ਹੈ।"

Advertisement

ਜ਼ਿਕਰਯੋਗ ਹੈ ਕਿ ਕਾਂਗਰਸ ਸਮੇਤ ਵਿਰੋਧੀ ਧਿਰਾਂ, ਵੋਟਰ ਸੂਚੀਆਂ ਦੇ ਐੱਸ ਆਈ ਆਰ (SIR) ਵਿੱਚ ਵੱਡੇ ਪੱਧਰ 'ਤੇ ਵੋਟਾਂ ਕੱਟਣ ਅਤੇ ਹੋਰ ਗੜਬੜੀਆਂ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਾਉਂਦਿਆਂ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ।

Advertisement
×