ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ : The Tribune India

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਉਮਰ ਖਾਲਿਦ, ਖਾਲਿਦ ਸੈਫੀ, ਤਾਹਿਰ ਹੁਸੈਨ

ਨਵੀਂ ਦਿੱਲੀ, 3 ਦਸੰਬਰ

ਉੱਤਰ-ਪੂਰਬੀ ਦਿੱਲੀ ਵਿੱਚ 2020 ਵਿੱਚ ਹੋਏ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਇੱਥੋਂ ਦੀ ਅਦਾਲਤ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਅਤੇ ਯੂਨਾਈਟਿਡ ਅਗੇਂਸਟ ਹੇਟ ਦੇ ਸੰਸਥਾਪਕ ਖਾਲਿਦ ਸੈਫੀ ਨੂੰ ਦੋਸ਼ਮੁਕਤ ਕਰਾਰ ਦਿੱਤਾ ਹੈ। ਵਧੀਕ ਸੈਸ਼ਨ ਜੱਜ ਪੁਲਸਤਿਆ ਪ੍ਰਾਮਚਲਾ ਦੀ ਅਦਾਲਤ ਨੇ ਇਹ ਆਦੇਸ਼ ਜਾਰੀ ਕਰਦਿਆਂ ਨਾਲ ਨਾਲ ਫਰਵਰੀ 2020 ਵਿੱਚ ਇੱਕ ਪਾਰਕਿੰਗ ਵਾਲੀ ਥਾਂ ’ਤੇ ਕਥਿਤ ਦੰਗਾ ਕਰਨ, ਭੰਨ-ਤੋੜ ਕਰਨ ਅਤੇ ਅੱਗਜ਼ਨੀ ਨਾਲ ਸਬੰਧੀ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਤਾਹਿਰ ਹੁਸੈਨ ਅਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਖਾਲਿਦ ਤੇ ਸੈਫੀ ਨੂੰ ਦੰਗਿਆਂ ਨਾਲ ਸਬੰਧਿਤ ਇਸ ਕੇਸ ਵਿੱਚ ਜ਼ਮਾਨਤ ਮਿਲੀ ਹੋਈ ਹੈ। ਪਰ ਉਹ ਦੰਗਿਆਂ ਦੇ ਹੋਰ ਮਾਮਲਿਆਂ, ਜਿਨ੍ਹਾਂ ਵਿੱਚ ਵੱਡੇ ਪੱਧਰ ’ਤੇ ਸਾਜ਼ਿਸ਼ ਰਚਣਾ ਸ਼ਾਮਲ ਹੈ, ਵਿੱਚ ਫਿਲਹਾਲ ਜੇਲ੍ਹ ’ਚ ਹੀ ਰਹਿਣਗੇ। 

ਕਾਂਸਟੇਬਲ ਸੰਗਰਾਮ ਸਿੰਘ ਦੇ ਬਿਆਨ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਉਸ ਨੇ ਬਿਆਨ ਵਿੱਚ ਕਿਹਾ ਸੀ ਕਿ 24 ਫਰਵਰੀ 2020 ਨੂੰ ਮੇਨ ਕਰਾਵਲ ਨਗਰ ਰੋਡ ’ਤੇ ਦੰਗਈਆਂ ਦੀ ਭੀੜ ਨੇ ਪੱਥਰਬਾਜ਼ੀ ਕੀਤੀ ਸੀ ਅਤੇ ਇੱਕ ਪਾਰਕਿੰਗ ਵਿੱਚ ਵਾਹਨਾਂ ਨੂੰ ਅੱਗ ਲਾ ਦਿੱਤੀ ਸੀ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਇਨ੍ਹਾਂ ਦੋਵਾਂ ਤੋਂ ਇਲਾਵਾ ਤਾਰਿਕ ਮੋਇਨ ਰਿਜ਼ਵੀ, ਜਾਗਰ ਖ਼ਾਨ ਅਤੇ ਮੁਹੰਮਦ ਇਲਿਆਸ ਨੂੰ ਵੀ ਦਸ ਹਜ਼ਾਰ ਰੁਪਏ ਦੀ ਜ਼ਮਾਨਤ ਅਤੇ ਏਨੀ ਹੀ ਰਕਮ ਦੇ ਮੁਚੱਲਕੇ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜ਼ਮਾਨਤੀ ਬਾਂਡ ਰਾਹੀਂ ਇਹ ਯਕੀਨੀ ਬਣਾਇਆ  ਜਾਂਦਾ ਹੈ ਕਿ ਜੇ ਜੇਲ੍ਹ ਤੋਂ ਬਾਹਰ ਆਏ ਮੁਲਜ਼ਮ ਦੀ ਜ਼ਮਾਨਤ ਨੂੰ ਉਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਂਦੀ ਹੈ ਤਾਂ ਮੁਲਜ਼ਮ ਨੂੰ ਪੇਸ਼ ਹੋਣਾ ਪਵੇਗਾ। ਜਿੱਥੋਂ ਤੱਕ ਖਾਲਿਦ ਤੇ ਸੈਫੀ ਦੀ ਰਿਹਾਈ ਦਾ ਸਬੰਧ ਹੈ, ਇਨ੍ਹਾਂ ਖ਼ਿਲਾਫ਼ ਵੱਡੇ ਪੱਧਰ ’ਤੇ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਕੇਸ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੀ ਅਦਾਲਤ ਵਿੱਚ  ਵਿਚਾਰਅਧੀਨ ਹੈ। ਇਹ ਜਾਣਕਾਰੀ ਵਿਸ਼ੇਸ਼ ਸਰਕਾਰੀ ਵਕੀਲ ਮਧੂਕਰ ਪਾਂਡੇ ਨੇ ਦਿੱਤੀ। ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਅਗਲੀ ਪੇਸ਼ੀ 17 ਦਸੰਬਰ ਨੂੰ ਹੈ। 

ਖਾਲਿਦ ਦੇ ਪਿਤਾ ਨੂੰ ਛੇਤੀ ਰਿਹਾਈ ਦੀ ਉਮੀਦ 

ਨਵੀਂ ਦਿੱਲੀ: ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਉਮਰ ਖਾਲਿਦ ਨੂੰ ਦੋਸ਼-ਮੁਕਤ ਕੀਤੇ ਜਾਣ ’ਤੇ ਉਸ ਦੇ ਪਿਤਾ ਐੱਸ.ਕਿਊ.ਆਰ. ਇਲਿਆਸ ਨੇ ਕਿਹਾ, ‘‘ਲੜਾਈ ਕਾਫੀ ਮੁਸ਼ਕਲ ਰਹੀ, ਪਰ ਇਨਸਾਫ਼ ਲੈਣ ਲਈ ਸਾਡੀ ਸੋਚ ਹਾਂ-ਪੱਖੀ ਰਹੀ।’’ ਇਲਿਆਸ ਨੇ ਉਮੀਦ ਪ੍ਰਗਟਾਈ ਕਿ ਉਸ ਦਾ ਪੁੱਤਰ ਜਲਦੀ ਹੀ ਜੇਲ੍ਹ ਵਿੱਚੋਂ ਰਿਹਾਅ ਹੋਵੇਗਾ। ਉਨ੍ਹਾਂ ਕਿਹਾ ਕਿ ਉਮਰ ਨੇ ਬਹਾਦਰੀ ਨਾਲ ਲੜਾਈ ਲੜੀ  ਹੈ। ਉਨ੍ਹਾਂ ਕਿਹਾ, ‘‘ਉਮਰ ਖਾਲਿਦ ਤੇ ਖਾਲਿਦ ਸੈਫੀ ਨੂੰ ਦਿੱਲੀ ਦੰਗਾ ਮਾਮਲੇ (ਐੱਫਆਈਆਰ ਨੰਬਰ 101) ਵਿੱਚ ਦੋਸ਼-ਮੁਕਤ ਕਰ ਦਿੱਤਾ ਗਿਆ ਹੈ।’’ ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵਾਂ ਨੂੰ ਐੱਫਆਈਆਰ 59/2020 ਦੇ ਮਾਮਲੇ ਵਿੱਚ ਵੀ ਦੋਸ਼-ਮੁਕਤ ਕਰ ਦਿੱਤਾ ਜਾਵੇਗਾ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All