ਦਿੱਲੀ ਦੰਗੇ: ਉਮਰ, ਇਮਾਮ ਤੇ ਹੋਰਾਂ ਦੀਆਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ 22 ਤੱਕ ਮੁਲਤਵੀ
ਸੁਪਰੀਮ ਕੋਰਟ ਨੇ ਫਰਵਰੀ 2020 ਦਿੱਲੀ ਦੰਗਿਆਂ ਪਿੱਛੇ ਕਥਿਤ ਸਾਜ਼ਿਸ਼ ਨਾਲ ਸਬੰਧਤ ਯੂਏਪੀਏ ਕੇਸ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਤੇ ਮੀਰਾਂ ਹੈਦਰ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ 22 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪਟੀਸ਼ਨਾਂ ’ਤੇ...
Advertisement
ਸੁਪਰੀਮ ਕੋਰਟ ਨੇ ਫਰਵਰੀ 2020 ਦਿੱਲੀ ਦੰਗਿਆਂ ਪਿੱਛੇ ਕਥਿਤ ਸਾਜ਼ਿਸ਼ ਨਾਲ ਸਬੰਧਤ ਯੂਏਪੀਏ ਕੇਸ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਤੇ ਮੀਰਾਂ ਹੈਦਰ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ 22 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪਟੀਸ਼ਨਾਂ ’ਤੇ ਸੁਣਵਾਈ ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਮਨਮੋਹਨ ਦੇ ਬੈਂਚ ਵੱਲੋਂ ਅੱਗੇ ਪਾਈ ਗਈ। ਕਾਰਕੁਨਾਂ ਨੇ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਤੋਂ ਇਨਕਾਰ ਕਰਨ ਦੇ 2 ਸਤੰਬਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਉਦੋਂ ਖਾਲਿਦ ਤੇ ਇਮਾਮ ਤੋਂ ਇਲਾਵਾ ਫਾਤਿਮਾ, ਹੈਦਰ, ਮੁਹੰਮਦ ਸਲੀਮ ਖ਼ਾਨ, ਸ਼ਿਫਾ ਉਰ ਰਹਿਮਾਨ, ਅਥਰ ਖ਼ਾਨ, ਅਬਦੁਲ ਖਾਲਿਦ ਸੈਫੀ ਅਤੇ ਸ਼ਾਦਾਬ ਅਹਿਮਦ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇੱਕ ਹੋਰ ਮੁਲਜ਼ਮ ਤਸਲੀਮ ਅਹਿਮਦ ਦੀ ਜ਼ਮਾਨਤ ਅਰਜ਼ੀ 2 ਸਤੰਬਰ ਨੂੰ ਹਾਈ ਕੋਰਟ ਦੇ ਇੱਕ ਹੋਰ ਬੈਂਚ ਵੱਲੋਂ ਖਾਰਜ ਕੀਤੀ ਗਈ ਸੀ। -ਪੀਟੀਆਈ
Advertisement
Advertisement