ਨਵੀਂ ਦਿੱਲੀ, 17 ਜੂਨ
ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਹੇਠਲੀ ਅਦਾਲਤ ਨੂੰ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਕਾਲਿਤਾ ਅਤੇ ਨਤਾਸ਼ਾ ਨਰਵਾਲ ਨੂੰ ਜੇਲ੍ਹ ਤੋਂ ਰਿਹਾਅ ਕਰਨ ਲਈ ‘ਤੁਰੰਤ’ ਗੌਰ ਕਰਨ ਲਈ ਕਿਹਾ ਹੈ। ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਕੇਸ ਵਿੱਚ 15 ਜੂਨ ਨੂੰ ਅਦਾਲਤ ਤੋਂ ਜ਼ਮਾਨਤ ਮਿਲੀ ਸੀ।