ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਕੰਗਨਾ ਨੂੰ ਕਾਨੂੰਨੀ ਨੋਟਿਸ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਕੰਗਨਾ ਨੂੰ ਕਾਨੂੰਨੀ ਨੋਟਿਸ

ਮੁੰਬਈ, 3 ਦਸੰਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਕ ਟਵੀਟ ਜ਼ਰੀਏ ਕਥਿਤ ਨਿਸ਼ਾਨਾ ਬਣਾਉਣ ਲਈ ਬੌਲੀਵੁੱਡ ਅਦਾਕਾਰ ਕੰਗਨਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਕਮੇਟੀ ਮੈਂਬਰ ਜਮਸੇਨ ਸਿੰਘ ਨੋਨੀ ਨੇ ਇਹ ਨੋਟਿਸ ਆਪਣੇ ਵਕੀਲ ਹਰਪ੍ਰੀਤ ਸਿੰਘ ਹੋਰਾਂ ਰਾਹੀਂ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਦਾ ਮੁੰਬਈ ਸਥਿਤ ਬੰਗਲਾ (ਬੀਐੱਮਸੀ ਵੱਲੋਂ) ਢਾਹੇ ਜਾਣ ਮੌਕੇ ਅਦਾਕਾਰਾ ਨੇ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਇਸ ਕਾਰਵਾਈ ਨੂੰ ਉਹਦੇ ਮੌਲਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਸੀ। ਠੀਕ ਉਸੇ ਤਰ੍ਹਾਂ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨਾ ਕਿਸਾਨਾਂ ਨੂੰ ਭਾਰਤੀ ਸੰਵਿਧਾਨ ਤਹਿਤ ਮਿਲਿਆ ਹੱਕ ਹੈ ਤੇ ਉਸ (ਕੰਗਨਾ) ਨੂੰ ਕਿਸਾਨਾਂ ਦਾ ਨਿਰਾਦਰ ਕਰਨ ਦਾ ਕੋਈ ਹੱਕ ਨਹੀਂ ਹੈ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All